ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ PM ਮੋਦੀ ਨੇ ਕੀਤਾ ਯਾਦ

Tuesday, Oct 31, 2023 - 12:08 PM (IST)

ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ PM ਮੋਦੀ ਨੇ ਕੀਤਾ ਯਾਦ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਆਲ ਇੰਡੀਆ ਰੇਡੀਓ 'ਤੇ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ ਆਖਰੀ ਐਪੀਸੋਡ 'ਚ ਇੰਦਰਾ ਗਾਂਧੀ ਦੀ ਬਰਸੀ ਦਾ ਜ਼ਿਕਰ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ।

ਇਹ ਵੀ ਪੜ੍ਹੋ- 'ਇੰਡੀਆ' 'ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ 'ਤੇ ਕੁਝ ਨਹੀਂ ਕਰ ਸਕਦੇ

PunjabKesari

ਦੱਸ ਦੇਈਏ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਪ੍ਰਯਾਗਰਾਜ ਵਿਚ ਹੋਇਆ ਸੀ। ਉਹ ਜਨਵਰੀ 1966 ਤੋਂ ਮਾਰਚ 1977 ਤੱਕ ਪ੍ਰਧਾਨ ਮੰਤਰੀ ਰਹੀ। ਇਸ ਤੋਂ ਬਾਅਦ 1980 ਵਿਚ ਉਹ ਫਿਰ ਤੋਂ ਪ੍ਰਧਾਨ ਮੰਤਰੀ ਬਣੀ। 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੇ ਅੰਗਰੱਖਿਅਕਾਂ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਉਹ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਔਲਾਦ ਸੀ।

ਇਹ ਵੀ ਪੜ੍ਹੋ-  ਕਤਰ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਮਿਲੇ ਜੈਸ਼ੰਕਰ, ਦਿੱਤਾ ਇਹ ਭਰੋਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

Tanu

Content Editor

Related News