ਆਜ਼ਾਦੀ ਦਿਵਸ 'ਤੇ ਭਾਸ਼ਣ ਲਈ PM ਮੋਦੀ ਨੇ ਜਨਤਾ ਤੋਂ ਮੰਗੇ ਸੁਝਾਅ, ਕਿਹਾ- ਲਾਲ ਕਿਲੇ ਤੋਂ ਗੂੰਜਣਗੇ ਤੁਹਾਡੇ ਵਿਚਾਰ
Friday, Jul 30, 2021 - 01:19 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਪਣੇ ਭਾਸ਼ਣ ਲਈ ਸ਼ੁੱਕਰਵਾਰ ਨੂੰ ਨਾਗਰਿਕਾਂ ਤੋਂ ਸੁਝਾਅ ਮੰਗੇ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਲਾਲ ਕਿਲੇ ਦੀ ਪ੍ਰਾਚੀਰ ਤੋਂ ਗੂੰਜਣਗੇ। ਇਕ ਟਵੀਟ 'ਚ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਕਿਹਾ ਕਿ ਉਹ ਨਾਗਰਿਕਾਂ ਦੇ ਮੰਚ 'mygov' 'ਤੇ ਆਪਣੇ ਸੁਝਾਅ ਭੇਜ ਸਕਦੇ ਹਨ।'' mygovindia ਪੋਰਟਲ ਅਨੁਸਾਰ ਪ੍ਰਧਾਨ ਮੰਤਰੀ ਆਜ਼ਾਦੀ ਦਿਵਸ 'ਤੇ ਆਪਣੇ ਭਾਸ਼ਣ ਰਾਹੀਂ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਦੇ ਹਨ।
ਪ੍ਰਧਾਨ ਮੰਤਰੀ ਪਿਛਲੇ ਕੁਝ ਸਾਲਾਂ ਤੋਂ ਇਸ ਲਈ ਸਿੱਧੇ ਜਨਤਾ ਤੋਂ ਸੁਝਾਅ ਮੰਗਦੇ ਹੇ ਹਨ। ਇਸ 'ਚ ਕਿਹਾ ਗਿਆ ਹੈ,''ਇਸ ਸਾਲ ਵੀ ਪ੍ਰਧਾਨ ਮੰਤਰੀ ਨਵੇਂ ਭਾਰਤ ਲਈ ਲੋਕਾਂ ਤੋਂ ਉਨ੍ਹਾਂ ਦੇ ਸੁਝਾਅ ਮੰਗ ਰਹੇ ਹਨ। ਹੁਣ ਤੁਹਾਡੇ ਕੋਲ ਮੌਕਾ ਹੈ ਆਪਣੇ ਵਿਚਾਰ ਸਾਹਮਣੇ ਰੱਖਣ ਅਤੇ ਆਪਣੇ ਸੁਝਾਅ ਦੇਣ ਦਾ। ਪ੍ਰਧਾਨ ਮੰਤਰੀ ਮੋਦੀ ਇਨ੍ਹਾਂ 'ਚੋਂ ਕੁਝ ਵਿਚਾਰਾਂ ਨੂੰ ਆਪਣੇ ਆਜ਼ਾਦੀ ਦਿਵਸ ਦੇ ਭਾਸ਼ਣ 'ਚ ਸ਼ਾਮਲ ਕਰਨਗੇ।''
ਇਹ ਵੀ ਪੜ੍ਹੋ : ਹਿਮਾਚਲ ਹਾਦਸਾ : ਮੌਤ ਤੋਂ ਕੁਝ ਮਿੰਟ ਪਹਿਲਾਂ ਡਾਕਟਰ ਨੇ ਟਵੀਟ ਕੀਤੀ ਸੀ ਆਖ਼ਰੀ ਫ਼ੋਟੋ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ