ਮੋਦੀ ਨੇ ''ਮਨ ਕੀ ਬਾਤ'' ਪ੍ਰੋਗਰਾਮ ਜ਼ਰੀਏ ਜਨਤਾ ਨੂੰ ਕੀਤੀ ਖਾਸ ਅਪੀਲ

11/29/2015 2:25:21 PM


ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਅੰਗਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਬਤੌਰ ਇਕ ਨਾਗਰਿਕ ਸਭ ਤੋਂ ਮਹੱਤਵਪੂਰਨ ਯੋਗਦਾਨ ਹੈ। ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ''ਮਨ ਕੀ ਬਾਤ'' ਵਿਚ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੰਗਦਾਨ ਕੀਮਤੀ ਜ਼ਿੰਦਗੀਆਂ ਨੂੰ ਬਚਾ ਸਕਦਾ ਹੈ। ਮੈਂ ਲੋਕਾਂ ਤੋਂ ਅੰਗਦਾਨ ਕਰਨ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਵੱਡਾ ਯੋਗਦਾਨ ਹੋਰ ਕੀ ਹੋ ਸਕਦਾ ਹੈ। ਮੋਦੀ ਨੇ 27 ਨਵੰਬਰ ਨੂੰ ਕੌਮਾਂਤਰੀ ਅੰਗਦਾਨ ਦਿਵਸ ਦੇ ਮੌਕੇ ''ਤੇ ਕਿਹਾ ਸੀ ਕਿ ਵੱਡੀ ਗਿਣਤੀ ਵਿਚ ਅੰਗਦਾਨ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਨੇ ਪ੍ਰੋਗਰਾਮ ਵਿਚ ਹਿੱਸਾ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਇਕ ਅੰਗ ਦੂਜੇ ਸਰੀਰ ''ਚ ਟਰਾਂਸਫਰ ਕੀਤਾ ਜਾਂਦਾ ਹੈ, ਤਾਂ ਨਾ ਉਸ ਅੰਗ ਨੂੰ ਸਗੋਂ ਇਕ ਸਰੀਰ ਨੂੰ ਨਵਾਂ ਜੀਵਨ ਮਿਲਦਾ ਹੈ।

Tanu

This news is News Editor Tanu