PM ਮੋਦੀ ਨੇ ਘੁਸਪੈਠੀਆਂ ਨੂੰ ਰੋਕਿਆ, ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਈ : ਅਮਿਤ ਸ਼ਾਹ
Saturday, Nov 11, 2023 - 04:43 PM (IST)
ਧਾਰ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹੈ, ਜਿਸ ਦੇ ਅੰਦਰ ਦੇਸ਼ 'ਚ ਘੁਸਪੈਠੀਆਂ ਨੂੰ ਰੋਕਣ ਦਾ ਸਾਹਸ ਹੈ ਅਤੇ ਕਾਂਗਰਸ ਤੇ ਵਿਰੋਧੀ ਗਠਜੋੜ 'ਇੰਡੀਆ' ਦੇ ਨੇਤਾਵਾਂ ਲਈ ਅਜਿਹਾ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਨੇ 17 ਨਵੰਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਮਨਾਵਰ 'ਚ ਇਕ ਚੋਣ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਮੋਦੀ ਜੀ ਨੇ ਦੇਸ਼ 'ਚ ਘੁਸਪੈਠੀਆਂ ਨੂੰ ਰੋਕਣ ਦਾ ਕੰਮ ਕੀਤਾ ਹੈ ਅਤੇ ਅਜਿਹਾ ਕਰਨਾ ਕਾਂਗਰਸ ਅਤੇ 'ਇੰਡੀਆ' ਧਿਰ ਦੇ ਨੇਤਾਵਾਂ ਲਈ ਸੰਭਵ ਨਹੀਂ ਹੈ।''
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼
ਉਨ੍ਹਾਂ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਘੁਸਪੈਠੀਆਂ ਨੂੰ ਰੋਕਣਾ ਚਾਹੀਦਾ ਜਾਂ ਨਹੀਂ? ਸ਼ਾਹ ਨੇ ਕਿਹਾ ਕਿ ਇਹ ਮੋਦੀ ਸਰਕਾਰ ਹੀ ਸੀ, ਜਿਸ ਨੇ ਜੰਮੂ ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤਾ, ਜਦੋਂ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਇਸ ਨਾਲ ਖੂਨ-ਖਰਾਬਾ ਹੋ ਜਾਵੇਗਾ, ਹਾਲਾਂਕਿ ਕੁਝ ਨਹੀਂ ਹੋਇਆ। ਗ੍ਰਹਿ ਮੰਤਰੀ ਨੇ ਕਾਂਗਰਸ 'ਤੇ ਦੇਸ਼ ਦੀ ਸੰਸਕ੍ਰਿਤੀ ਨੂੰ ਨਸ਼ਟ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇਹ ਮੋਦੀ ਸਰਕਾਰ ਸੀ, ਜਿਸ ਨੇ ਕਾਂਗਰਸ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਸੰਸਕ੍ਰਿਤੀ ਨੂੰ ਪੋਸ਼ਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਲੋਕ ਤਿੰਨ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ,''ਪਹਿਲੀ ਐਤਵਾਰ ਨੂੰ, ਦੂਜੀ ਤਿੰਨ ਦਸੰਬਰ ਨੂੰ, ਜਦੋਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਕੀਤੇ ਜਾਣਗੇ ਅਤੇ ਤੀਜੀ 22 ਜਨਵਰੀ ਨੂੰ ਜਦੋਂ ਅਯੁੱਧਿਆ 'ਚ ਭਗਵਾਨ ਰਾਮ ਦਾ ਅਭਿਸ਼ੇਕ ਹੋਵੇਗਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8