'ਮੋਦੀ ਸਰਨੇਮ' ਟਿੱਪਣੀ: ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ 2 ਸਾਲ ਦੀ ਸਜ਼ਾ

Thursday, Mar 23, 2023 - 11:55 AM (IST)

'ਮੋਦੀ ਸਰਨੇਮ' ਟਿੱਪਣੀ: ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ 2 ਸਾਲ ਦੀ ਸਜ਼ਾ

ਗੁਜਰਾਤ- ਸੂਰਤ ਦੀ ਇਕ ਅਦਾਲਤ ਨੇ 'ਮੋਦੀ ਸਰਨੇਮ' ਸਬੰਧੀ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ 2019 'ਚ ਦਰਜ ਅਪਰਾਧਕ ਮਾਣਹਾਨੀ ਦੇ ਇਕ ਮਾਮਲੇ ਵਿਚ ਉਨ੍ਹਾਂ ਨੂੰ ਵੀਰਵਾਰ ਯਾਨੀ ਕਿ ਅੱਜ 2 ਸਾਲ ਦੀ ਸਜ਼ਾ ਸੁਣਾਈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਵੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਸਜ਼ਾ 'ਤੇ 30 ਦਿਨ ਦੀ ਰੋਕ ਲਾ ਦਿੱਤੀ ਹੈ, ਤਾਂ ਕਿ ਉਹ ਫ਼ੈਸਲੇ ਨੂੰ ਉੱਪਰੀ ਅਦਾਲਤ ਵਿਚ ਚੁਣੌਤੀ ਦੇ ਸਕਣ। ਫ਼ੈਸਲਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ 'ਚ ਮੌਜੂਦ ਸਨ ਅਤੇ ਅੱਜ ਸਵੇਰੇ ਸੂਰਤ ਪਹੁੰਚੇ। ਕੋਰਟ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ। 

ਇਹ ਵੀ ਪੜ੍ਹੋ-  PM ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ, ਕਿਹਾ- ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰਖੇਗਾ

ਰਾਹੁਲ ਨੇ ਕੀਤੀ ਸੀ ਇਹ ਟਿੱਪਣੀ

ਦਰਅਸਲ ਇਹ ਮਾਮਲਾ 'ਮੋਦੀ ਸਰਨੇਮ' ਸਬੰਧੀ ਵਿਵਾਦਿਤ ਟਿੱਪਣੀ ਨਾਲ ਜੁੜਿਆ ਹੈ। ਰਾਹੁਲ ਖ਼ਿਲਾਫ਼ ਇਹ ਮਾਮਲਾ ਉਨ੍ਹਾਂ ਦੀ ਉਸ ਟਿੱਪਣੀ ਨੂੰ ਲੈ ਕੇ ਦਰਜ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਕਿਉਂ ਸਾਰੇ ਚੋਰਾਂ ਦਾ ਬਰਾਬਰ ਸਰਨੇਮ ਮੋਦੀ ਹੀ ਹੁੰਦਾ ਹੈ? 

ਇਹ ਵੀ ਪੜ੍ਹੋ- ਦਿੱਲੀ ਬਜਟ: ਸਿੱਖਿਆ ਦੇ ਖੇਤਰ 'ਚ ਵਧੇਰੇ ਜ਼ੋਰ, ਹੈਲਥ ਸੈਕਟਰ ਲਈ ਹੋਏ ਇਹ ਐਲਾਨ

ਪੂਰਨੇਸ਼ ਮੋਦੀ ਨੇ ਰਾਹੁਲ 'ਤੇ ਦਰਜ ਕਰਵਾਇਆ ਸੀ ਮਾਣਹਾਨੀ ਦਾ ਕੇਸ

ਰਾਹੁਲ ਦੀ ਇਸ ਟਿੱਪਣੀ ਖ਼ਿਲਾਫ਼ ਭਾਜਪਾ ਪਾਰਟੀ ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ ’ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਨੇ ਮੋਦੀ ਸਰਨੇਮ ਵਿਰੁੱਧ ਗਲਤ ਟਿੱਪਣੀ ਕਰਕੇ ਸਮੁੱਚੇ ਮੋਦੀ ਭਾਈਚਾਰੇ ਦੇ ਮਾਣ ਨੂੰ ਢਾਹ ਲਾਈ ਹੈ। ਇਹ ਕਹਿ ਕੇ ਬਦਨਾਮ ਕੀਤਾ ਕਿ ਸਾਰੇ ਲੋਕਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ। ਵਾਇਨਾਡ ਤੋਂ ਲੋਕ ਸਭਾ ਸੰਸਦ ਮੈਂਬਰ ਰਾਹੁਲ ਨੇ ਉਕਤ ਟਿੱਪਣੀ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਵਿਚ ਆਯੋਜਿਤ ਜਨ ਸਭਾ ਵਿਚ ਕੀਤੀ ਸੀ। ਰਾਹੁਲ ਨੇ ਇਸ ਦੌਰਾਨ ਨੀਰਵ ਮੋਦੀ, ਲਲਿਤ ਮੋਦੀ ਦਾ ਜ਼ਿਕਰ ਕਰਦਿਆਂ ਇਤਰਾਜ਼ਯੋਗ ਟਿੱਪਣੀ ਕੀਤੀ ਸੀ। 


author

Tanu

Content Editor

Related News