ਮੋਦੀ ਸਰਨੇਮ ਕੇਸ: ਰਾਹੁਲ ਗਾਂਧੀ ਦੀ ਪਟੀਸ਼ਨ 'ਤੇ SC 'ਚ ਸੁਣਵਾਈ ਅੱਜ, ਸਜ਼ਾ 'ਤੇ ਰੋਕ ਲਗਾਉਣ ਦੀ ਮੰਗ
Friday, Aug 04, 2023 - 09:50 AM (IST)

ਨਵੀਂ ਦਿੱਲੀ— ਮੋਦੀ ਸਰਨੇਮ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਐੱਸ. ਨਰਸਿਮਹਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 2 ਅਗਸਤ ਨੂੰ ਹੋਈ ਸੀ। ਉਦੋਂ ਰਾਹੁਲ ਗਾਂਧੀ ਨੇ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਦੱਸਿਆ ਸੀ ਕਿ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੋਈ ਹੈ। ਮੁਆਫੀ ਮੰਗਣ ਤੋਂ ਇਨਕਾਰ ਕਰਨ ਲਈ ਮੈਨੂੰ ਹੰਕਾਰੀ ਕਿਹਾ ਗਿਆ, ਇਹ ਨਿੰਦਣਯੋਗ ਹੈ। ਰਾਹੁਲ ਗਾਂਧੀ ਨੇ ਹਲਫਨਾਮੇ 'ਚ ਕਿਹਾ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ 'ਚ ਸਭ ਤੋਂ ਵਧੇਰੇ ਸਜ਼ਾ ਦਿੱਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਚਲੀ ਗਈ। ਉਨ੍ਹਾਂ 'ਤੇ ਮੁਕੱਦਮਾ ਕਰਨ ਵਾਲੇ ਪੂਰਨੇਸ਼ ਮੋਦੀ ਖੁਦ ਮੂਲ ਰੂਪ 'ਚ ਮੋਦੀ ਸਮਾਜ ਤੋਂ ਨਹੀਂ ਹਨ। ਅਜਿਹੇ 'ਚ ਉਨ੍ਹਾਂ ਨੂੰ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ।
ਭਾਜਪਾ ਨੇ ਸਾਲ 2019 'ਚ ਮਾਮਲਾ ਦਰਜ ਕੀਤਾ ਸੀ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ 2019 ਵਿਚ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀ ਇਸ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਕਿ "ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ?" ਉਕਤ ਟਿੱਪਣੀ ਗਾਂਧੀ ਨੇ 13 ਅਪ੍ਰੈਲ 2019 ਨੂੰ ਕਰਨਾਟਕ ਦੇ ਕੋਲਾਰ ਵਿੱਚ ਇੱਕ ਚੋਣ ਰੈਲੀ ਦੌਰਾਨ ਕੀਤੀ ਸੀ। ਸੁਪਰੀਮ ਕੋਰਟ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ, ਗਾਂਧੀ ਨੇ ਕਿਹਾ ਕਿ ਮੋਦੀ ਨੇ ਆਪਣੇ ਜਵਾਬ ਵਿੱਚ ਉਨ੍ਹਾਂ ਲਈ 'ਹੰਕਾਰੀ' ਵਰਗੇ 'ਅਪਮਾਨਜਨਕ' ਸ਼ਬਦਾਂ ਦੀ ਵਰਤੋਂ ਸਿਰਫ ਇਸ ਲਈ ਕੀਤੀ ਕਿਉਂਕਿ ਉਸਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਮੌਸਮ 'ਤੇ ਭਾਰੀ ਪਈ ਸ਼ਰਧਾ, ਅਮਰਨਾਥ ਯਾਤਰਾ 'ਚ ਸ਼ਰਧਾਲੂਆਂ ਦਾ 10 ਸਾਲ ਦਾ ਰਿਕਾਰਡ ਟੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।