ਕਸ਼ਮੀਰੀ ਆਗੂਆਂ ਨਾਲ ਪ੍ਰਧਾਨ ਮੰਤਰੀ ਮੋਦੀ ਕਰਨਗੇ ਅਹਿਮ ਬੈਠਕ, ਜੰਮੂ ’ਚ ਸੁਰੱਖਿਆ ਸਖ਼ਤ

Thursday, Jun 24, 2021 - 10:54 AM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੇ ਸਾਰੇ ਸਿਆਸੀ ਦਲਾਂ ਨਾਲ ਸਾਰੇ ਦਲਾਂ ਦੀ ਬੈਠਕ ਕਰਨਗੇ। ਜੰਮੂ-ਕਸ਼ਮੀਰ ਦਾ 5 ਅਗਸਤ 2019 ਨੂੰ ਸੂਬੇ ਦਾ ਦਰਜਾ ਖ਼ਤਮ ਕੀਤੇ ਜਾਣ ਅਤੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡੇ ਜਾਣ ਮਗਰੋਂ ਕੇਂਦਰ ਵਲੋਂ ਪਹਿਲੀ ਵਾਰ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਹੈ। ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਅਤੇ ਉਸ ਨਾਲ ਸਬੰਧਤ ਵਿਸ਼ੇਸ਼ ਧਾਰਾ ਨੂੰ ਰੱਦ ਕੀਤੇ ਜਾਣ ਦਾ ਵਿਰੋਧ ਕਰ ਰਹੇ ਗੁਪਕਾਰ ਗਠਜੋੜ ਦੇ ਨੇਤਾਵਾਂ ਨੇ ਸਾਰੇ ਦਲਾਂ ਦੀ ਬੈਠਕ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਨੂੰ ਮਨਜ਼ੂਰ ਕਰ ਲਿਆ।

PunjabKesari

ਬੈਠਕ ਵਿਚ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਆਗੂ ਮਹਿਬੂਬਾ ਮੁਫ਼ਤੀ ਦੀ ਅਗਵਾਈ ਵਿਚ ਬੈਠਕ ’ਚ ਸ਼ਿਰਕਤ ਕਰੇਗਾ। ਕਾਂਗਰਸ ਨੇ ਵੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਵਲੋਂ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਬੈਠਕ ’ਚ ਹਿੱਸਾ ਲੈਣਗੇ। ਬੈਠਕ ’ਚ 8 ਸਿਆਸੀਆਂ ਦਲਾਂ ਦੇ 14 ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਵਿਚ ਸਿਆਸੀ ਲਿਹਾਜ਼ ਨਾਲ ਬੇਹੱਦ ਮਹੱਤਵਪੂਰਨ ਮੰਨੀ ਜਾ ਰਹੀ ਇਸ ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਲਾਹਕਾਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ।

ਉਂਝ ਤਾਂ ਅਧਿਕਾਰਤ ਤੌਰ ’ਤੇ ਇਸ ਬੈਠਕ ਦਾ ਕੋਈ ਏਜੰਡਾ ਤੈਅ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਿਆਸੀ ਪ੍ਰਕਿਰਿਆ ਸ਼ੁਰੂ ਕਰਨ ਦੇ ਉਪਾਵਾਂ ’ਤੇ ਸਲਾਹ ਮਸ਼ਵਰਾ ਕੀਤਾ ਜਾ ਸਕਦਾ ਹੈ। ਸੂਬਿਆਂ ਵਿਚ ਚੋਣਾਂ ਦੀ ਪ੍ਰਕਿਰਿਆ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਉੱਧਰ ਗੁਪਕਾਰ ਗਠਜੋੜ ਦੇ ਆਗੂਆਂ ਨੇ ਕਿਹਾ ਹੈ ਕਿ ਇਸ ਬੈਠਕ ਵਿਚ ਜੰਮੂ-ਕਸ਼ਮੀਰ ਦਾ ਸੂਬਾ ਦਾ ਦਰਜਾ ਬਹਾਲ ਕੀਤੇ ਜਾਣ ਦੀ ਮੰਗ ਕਰਨਗੇ। ਇਸ ਦਰਮਿਆਨ ਬੈਠਕ ਦੇ ਮੱਦੇਨਜ਼ਰ ਕੇਂਦਰ ਸ਼ਾਸਿਤ ’ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸਮੁੱਚੇ ਖੇਤਰ ’ਚ ਸੁਰੱਖਿਆ ਵਿਵਸਥਾ ਨੂੰ ਪੁਖਤਾ ਕਰਨ ਲਈ ਚੌਕਸੀ ਵਰਤੀ ਜਾ ਰਹੀ ਹੈ। 


Tanu

Content Editor

Related News