ਹਰਿਆਣਾ ਵੀ ਆਉਣਗੇ PM ਮੋਦੀ, ਅੰਮ੍ਰਿਤਾ ਹਸਪਤਾਲ ਦਾ ਕਰਨਗੇ ਉਦਘਾਟਨ

Wednesday, Aug 24, 2022 - 10:16 AM (IST)

ਹਰਿਆਣਾ ਵੀ ਆਉਣਗੇ PM ਮੋਦੀ, ਅੰਮ੍ਰਿਤਾ ਹਸਪਤਾਲ ਦਾ ਕਰਨਗੇ ਉਦਘਾਟਨ

ਫਰੀਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ ਅੱਜ ਪੰਜਾਬ ਦੇ ਨਾਲ-ਨਾਲ ਹਰਿਆਣਾ ਵੀ ਆਉਣਗੇ। ਪ੍ਰਧਾਨ ਮੰਤਰੀ ਦੋਹਾਂ ਸੂਬਿਆਂ ’ਚ ਮਹੱਤਵਪੂਰਨ ਸਿਹਤ ਸੰਸਥਾਵਾਂ ਦਾ ਉਦਘਾਟਨ ਕਰਨਗੇ। ਸਵੇਰੇ ਕਰੀਬ 11 ਵਜੇ ਪ੍ਰਧਾਨ ਮੰਤਰੀ ਮੋਦੀ ਹਰਿਆਣਾ ਦੇ ਫਰੀਦਾਬਾਦ ’ਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। 

ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਅੱਜ, ਸੁਰੱਖਿਆ ਪ੍ਰਬੰਧ ਕੀਤੇ ਸਖ਼ਤ

PunjabKesari

ਇਸ ਬਾਬਤ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਖੇਤਰ (NCR) ’ਚ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ ਦੀ ਉਪਲੱਬਧਤਾ ਨੂੰ ਹੱਲਾ-ਸ਼ੇਰੀ ਮਿਲੇਗੀ ਕਿਉਂਕਿ ਪ੍ਰਧਾਨ ਮੰਤਰੀ ਫਰੀਦਾਬਾਦ ’ਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਮਾਤਾ ਅੰਮ੍ਰਿਤਾਨੰਦਮਈ ਮੱਠ ਵਲੋਂ ਸੰਚਾਲਤ, ਸੁਪਰ ਸਪੈਸ਼ਲਿਸਟ ਹਸਪਤਾਲ 2600 ਬਿਸਤਰਿਆਂ ਨਾਲ ਲੈੱਸ ਹੋਵੇਗਾ। 

ਇਹ ਵੀ ਪੜ੍ਹੋ-  ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ ਪਟੀਸ਼ਨ ਸੁਣਨ ਲਈ ਸਹਿਮਤ

PunjabKesari

PMO ਨੇ ਕਿਹਾ ਕਿ ਕਰੀਬ 6000 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਬਣਨ ਵਾਲੇ ਇਸ ਹਸਪਤਾਲ ਤੋਂ ਫਰੀਦਾਬਾਦ ਅਤੇ ਪੂਰੇ NCR ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਹਸਪਤਾਲ ਦੇ ਉਦਘਾਟਨ ਮਗਰੋਂ ਦੁਪਹਿਰ ਲੱਗਭਗ 2.15 ਵਜੇ ਪ੍ਰਧਾਨ ਮੁੱਲਾਂਪੁਰ, ਨਵੀਂ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੋਹਾਲੀ ’ਚ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਇਹ ਵੀ ਪੜ੍ਹੋ- ਸਿਆਸੀ ਪਾਰਟੀਆਂ ਵਲੋਂ ਮੁਫ਼ਤ ਸਕੀਮਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਕਿਹਾ- ਬਹਿਸ ਦੀ ਲੋੜ ਹੈ


author

Tanu

Content Editor

Related News