ਸ਼ਿਵ ਸੈਨਾ ਨੇਤਾ ਸੰਜੇ ਰਾਊਤ ਬੋਲੇ- ਨਰਿੰਦਰ ਮੋਦੀ ਦੇਸ਼ ਅਤੇ ਭਾਜਪਾ ਦੇ ਚੋਟੀ ਦੇ ਨੇਤਾ
Friday, Jun 11, 2021 - 09:55 AM (IST)
ਮੁੰਬਈ– ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਹਾਲ ਹੀ ਵਿਚ ਦਿੱਲੀ ਵਿਚ ਹੋਈ ਮੁਲਾਕਾਤ ਤੋਂ ਬਾਅਦ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਦੇਸ਼ ਅਤੇ ਭਾਜਪਾ ਦੇ ਚੋਟੀ ਦੇ ਨੇਤਾ ਹਨ। ਰਾਊਤ ਤੋਂ ਪੁੱਛਿਆ ਗਿਆ ਸੀ ਕਿ ਮੀਡੀਆ ਵਿਚ ਖਬਰਾਂ ਆਈਆਂ ਹਨ ਕਿ ਆਰ. ਐੱਸ. ਐੱਸ. ਸੂਬਿਆਂ ਦੀਆਂ ਚੋਣਾਂ ਵਿਚ ਸੂਬੇ ਦੇ ਨੇਤਾਵਾਂ ਨੂੰ ਚਿਹਰੇ ਦੇ ਰੂਪ ਵਿਚ ਪੇਸ਼ ਕਰਨ ’ਤੇ ਵਿਚਾਰ ਕਰ ਰਿਹਾ ਹੈ ਅਜਿਹੇ ਵਿਚ ਕੀ ਉਨ੍ਹਾਂ ਨੂੰ ਲਗਦਾ ਹੈ ਕਿ ਮੋਦੀ ਦੀ ਲੋਕਪ੍ਰਿਯਤਾ ਘੱਟ ਹੋਈ ਹੈ। ਇਸ ਸਵਾਲ ’ਤੇ ਰਾਊਤ ਨੇ ਕਿਹਾ ਕਿ ਮੈਂ ਇਸ ’ਤੇ ਟਿੱਪਣੀ ਨਹੀਂ ਕਰਨਾ ਚਾਹੁੰਦਾ। ਮੈਂ ਮੀਡੀਆ ਵਿਚ ਆਈਆਂ ਖਬਰਾਂ ਨਹੀਂ ਦੇਖੀਆਂ ਹਨ। ਇਸ ਬਾਰੇ ਕੋਈ ਅਧਿਕਾਰਕ ਬਿਆਨ ਵੀ ਨਹੀਂ ਆਇਆ ਹੈ। ਪਿਛਲੇ 7 ਸਾਲਾਂ ਵਿਚ ਭਾਜਪਾ ਦੀ ਸਫਲਤਾ ਦਾ ਸਿਹਰਾ ਮੋਦੀ ਨੂੰ ਜਾਂਦਾ ਹੈ। ਉਹ ਅਜੇ ਦੇਸ਼ ਅਤੇ ਆਪਣੀ ਪਾਰਟੀ ਦੇ ਚੋਟੀ ਦੇ ਨੇਤਾ ਹਨ।
ਇਹ ਵੀ ਪੜ੍ਹੋ : ਦਿੱਲੀ : ਸਰਹੱਦਾਂ 'ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਰਾਊਤ ਫਿਲਹਾਲ ਉੱਤਰ ਮਹਾਰਾਸ਼ਟਰ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਜਲਗਾਂਵ 'ਚ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦਾ ਹਮੇਸ਼ਾ ਤੋਂ ਮੰਨਣਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹੁੰਦੇ ਹਨ, ਕਿਸੇ ਇਕ ਪਾਰਟੀ ਦੇ ਨਹੀਂ। ਰਾਊਤ ਨੇ ਕਿਹਾ,''ਲਿਹਾਜਾ ਪ੍ਰਧਾਨ ਮੰਤਰੀ ਨੂੰ ਚੋਣ ਮੁਹਿੰਮ 'ਚ ਸ਼ਾਮਲ ਨਹੀਂ ਹੋਣਾ ਚਾਹੀਦਾ, ਕਿਉਂਕਿ ਇਸ ਨਾਲ ਅਧਿਕਾਰਿਕ ਮਸ਼ੀਨਰੀ 'ਤੇ ਦਬਾਅ ਪੈਂਦਾ ਹੈ।''
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਕਿਸਾਨਾਂ ਦੇ ਤੰਬੂਆਂ 'ਚ ਭਰਿਆ ਪਾਣੀ, ਰਾਤ ਕੱਢਣੀ ਹੋਈ ਔਖੀ