ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਭਾਰਤ ਪਹੁੰਚੇ ਬ੍ਰਿਟਿਸ਼ PM ਸਟਾਰਮਰ ! ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸੁਆਗਤ
Wednesday, Oct 08, 2025 - 01:28 PM (IST)

ਨਵੀਂ ਦਿੱਲੀ- ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਇਨ੍ਹੀਂ ਦਿਨੀਂ ਭਾਰਤ ਦੌਰੇ 'ਤੇ ਆਏ ਹੋਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਟਾਰਮਰ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਭਾਰਤ ਫੇਰੀ ਨੂੰ ਇਤਿਹਾਸਕ ਦੱਸਿਆ। ਸਟਾਰਮਰ ਬ੍ਰਿਟੇਨ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਇੱਥੇ ਪਹੁੰਚੇ ਹਨ।
ਐਕਸ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਮੋਦੀ ਨੇ ਲਿਖਿਆ, "ਯੂ.ਕੇ. ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਭਾਰਤ ਦੀ ਇਤਿਹਾਸਕ ਪਹਿਲੀ ਫੇਰੀ 'ਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਸਵਾਗਤ ਹੈ। ਇੱਕ ਮਜ਼ਬੂਤ, ਖੁਸ਼ਹਾਲ ਭਵਿੱਖ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਦੀ ਸਾਡੀ ਮੁਲਾਕਾਤ ਦੀ ਉਮੀਦ ਹੈ।"
ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਬੁੱਧਵਾਰ ਸਵੇਰੇ ਆਪਣੇ ਦੇਸ਼ ਦੇ 125 ਸਭ ਤੋਂ ਪ੍ਰਮੁੱਖ ਕਾਰੋਬਾਰੀ ਨੇਤਾਵਾਂ, ਉੱਦਮੀਆਂ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਦੇ ਵਫ਼ਦ ਨਾਲ ਦੋ ਦਿਨਾਂ ਦੌਰੇ 'ਤੇ ਮੁੰਬਈ ਪਹੁੰਚੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e