ਰੁਜ਼ਗਾਰ ਮੇਲੇ ''ਚ ਭਲਕੇ 51 ਹਜ਼ਾਰ ਨਿਯੁਕਤੀ ਪੱਤਰ ਦੇਣਗੇ PM ਮੋਦੀ

10/27/2023 7:51:00 PM

ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰੁਜ਼ਗਾਰ ਮੇਲੇ 'ਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ 51,000 ਤੋਂ ਜ਼ਿਆਦਾ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਵੀ ਕਰਨਗੇ। ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿਚ 37 ਥਾਵਾਂ ’ਤੇ ਲਗਾਇਆ ਜਾਵੇਗਾ। 

ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਇਸ ਪਹਿਲਕਦਮੀ ਦਾ ਸਮਰਥਨ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਦੇਸ਼ ਭਰ ਵਿਚੋਂ ਚੁਣੇ ਗਏ ਨਵੇਂ ਕਰਮਚਾਰੀਆਂ ਨੂੰ ਰੇਲਵੇ ਮੰਤਰਾਲੇ, ਡਾਕ ਵਿਭਾਗ, ਗ੍ਰਹਿ ਮੰਤਰਾਲੇ, ਮਾਲ ਵਿਭਾਗ, ਉੱਚ ਸਿੱਖਿਆ ਵਿਭਾਗ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਸਮੇਤ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਨਿਯੁਕਤ ਕੀਤਾ ਜਾਵੇਗਾ। 

ਰੁਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਕ ਕਦਮ ਹੈ। ਇਹ ਉਮੀਦ ਹੈ ਕਿ ਰੁਜ਼ਗਾਰ ਮੇਲਾ, ਰੁਜ਼ਗਾਰ ਸਿਰਜਣ ਵਿਚ ਇਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।

Rakesh

This news is Content Editor Rakesh