ਮੰਗਲਵਾਰ ਤੇ ਬੁੱਧਵਾਰ ਨੂੰ ਮੋਦੀ ਕਰਨਗੇ ਮੁੱਖ ਮੰਤਰੀਆਂ ਨਾਲ ਗੱਲਬਾਤ

Monday, Jun 15, 2020 - 09:29 PM (IST)

ਮੰਗਲਵਾਰ ਤੇ ਬੁੱਧਵਾਰ ਨੂੰ ਮੋਦੀ ਕਰਨਗੇ ਮੁੱਖ ਮੰਤਰੀਆਂ ਨਾਲ ਗੱਲਬਾਤ

ਨਵੀਂ ਦਿੱਲੀ (ਭਾਸ਼ਾ) - ਦੇਸ਼ ਵਿਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਅਤੇ ਬੁੱਧਵਾਰ ਨੂੰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।

ਮੋਦੀ ਮੰਗਲਵਾਰ ਦੁਪਹਿਰ ਨੂੰ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ-ਰਾਜਪਾਲਾਂ ਅਤੇ ਪ੍ਰਸ਼ਾਸਕਾਂ ਨਾਲ ਗੱਲਬਾਤ ਕਰਨਗੇ। ਇਨ੍ਹਾਂ ਵਿਚ ਪੰਜਾਬ, ਕੇਰਲ, ਗੋਆ, ਉਤਰਾਖੰਡ, ਝਾਰਖੰਡ, ਉੱਤਰ-ਪੂਰਬੀ ਦੇ ਰਾਜ ਅਤੇ ਕੁਝ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਹਨ। ਪ੍ਰਧਾਨ ਮੰਤਰੀ ਬੁੱਧਵਾਰ ਨੂੰ 15 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜੰਮੂ ਕਸ਼ਮੀਰ ਦੇ ਉਪ-ਰਾਜਪਾਲ ਨਾਲ ਗੱਲਬਾਤ ਕਰਨਗੇ। ਇਨਾਂ ਵਿਚ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਕਰਨਾਟਕ, ਗੁਜਰਾਤ, ਬਿਹਾਰ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਾਲੇ 2 ਦਿਨਾਂ ਦੀ ਡਿਜੀਟਲ ਬੈਠਕ ਹੋਣ ਜਾ ਰਹੀ ਹੈ।


author

Khushdeep Jassi

Content Editor

Related News