ਭਾਰਤ ਮੰਡਪਮ ''ਚ ਮਨਾਇਆ ਜਾਵੇਗਾ ''ਵੀਰ ਬਾਲ ਦਿਵਸ'', PM ਮੋਦੀ ਵੀ ਹੋਣਗੇ ਸ਼ਾਮਲ
Monday, Dec 25, 2023 - 06:09 PM (IST)
ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਦਸੰਬਰ ਯਾਨੀ ਮੰਗਲਵਾਰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ 'ਚ 'ਵੀਰ ਬਾਲ ਦਿਵਸ' 'ਤੇ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇਸ ਮੌਕੇ ਪੀ.ਐੱਮ. ਮੋਦੀ ਦਿੱਲੀ 'ਚ ਨੌਜਵਾਨਾਂ ਦੇ ਮਾਰਚ-ਪਾਸਟ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਦਿਨ ਨੂੰ ਚਿੰਨ੍ਹਿਤ ਕਰਨ ਲਈ, ਸਰਕਾਰ ਨਾਗਰਿਕਾਂ, ਵਿਸ਼ੇਸ਼ ਕਰ ਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਸਾਹਸ ਦੀ ਕਹਾਣੀ ਬਾਰੇ ਸੂਚਿਤ ਕਰਨ ਅਤੇ ਸਿੱਖਿਅਤ ਕਰਨ ਲਈ ਪੂਰੇ ਦੇਸ਼ 'ਚ ਹਿੱਸੇਦਾਰੀ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ।
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ਦੇ ਤਿਰੂਮਲਾ ਮੰਦਰ 'ਚ 'ਵੈਕੁੰਠ ਦੁਆਰ ਦਰਸ਼ਨ', ਉਮੜੀ ਸ਼ਰਧਾਲੂਆਂ ਦੀ ਭੀੜ
ਸਾਹਿਬਜ਼ਾਦਿਆਂ ਦੀ ਜੀਵਨ ਕਹਾਣੀ ਅਤੇ ਬਲੀਦਾਨ ਦਾ ਵੇਰਵਾ ਦੇਣ ਵਾਲੀ ਇਕ ਡਿਜ਼ੀਟਲ ਪ੍ਰਦਰਸ਼ਨੀ ਦੇਸ਼ ਭਰ ਦੇ ਸਕੂਲਾਂ ਅਤੇ ਬਾਲ ਦੇਖਭਾਲ ਸੰਸਥਾਵਾਂ 'ਚ ਪ੍ਰਦਰਸ਼ਿਤ ਕੀਤੀ ਜਾਵੇਗੀ। 'ਵੀਰ ਬਾਲ ਦਿਵਸ' 'ਤੇ ਇਕ ਫਿਲਮ ਵੀ ਦੇਸ਼ ਭਰ 'ਚ ਪ੍ਰਦਰਸ਼ਿਤ ਕੀਤੀ ਜਾਵੇਗੀ। ਨਾਲ ਹੀ, ਇੰਟਰੈਕਟਿਵ ਕਵਿਜ਼ ਵਰਗੇ ਵੱਖ-ਵੱਖ ਆਨਲਾਈਨ ਮੁਕਾਬਲੇ ਵੀ ਹੋਣਗੇ, ਜੋ ਮਾਈਭਾਰਤ ਅਤੇ ਮਾਈਗੋਵ. ਪੋਰਟਲ ਦੇ ਮਾਧਿਅਮ ਨਾਲ ਆਯੋਜਿਤ ਕੀਤੇ ਜਾਣਗੇ। 9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪਰਬ ਦੇ ਦਿਨ, ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਾਂ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਚਿੰਨ੍ਹਿਤ ਕਰਨ ਲਈ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8