40 ਸਾਲਾਂ 'ਚ ਪਹਿਲੀ ਵਾਰ ਇਸ ਦੇਸ਼ ਦਾ ਦੌਰਾ ਕਰਨਗੇ PM ਮੋਦੀ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਦੇਣਗੇ ਜ਼ੋਰ
Saturday, Aug 19, 2023 - 12:17 AM (IST)
ਨੈਸ਼ਨਲ ਡੈਸਕ : ਭਾਰਤ ਅਤੇ ਗ੍ਰੀਸ ਅਗਲੇ ਹਫਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਰਪੀ ਦੇਸ਼ ਦੇ ਦੌਰੇ ਦੌਰਾਨ ਆਪਣੇ ਦੁਵੱਲੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਉੱਚਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 4 ਦਹਾਕਿਆਂ 'ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਗ੍ਰੀਸ ਦੀ ਇਹ ਪਹਿਲੀ ਯਾਤਰਾ ਹੋਵੇਗੀ। ਮੋਦੀ ਦੇ ਗ੍ਰੀਸ ਦੌਰੇ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਸੂਤਰਾਂ ਮੁਤਾਬਕ ਮੋਦੀ ਜੋਹਾਨਸਬਰਗ ਦੀ ਯਾਤਰਾ ਖਤਮ ਕਰਨ ਤੋਂ ਬਾਅਦ 25 ਅਗਸਤ ਨੂੰ ਏਥਨਜ਼ ਦੀ ਯਾਤਰਾ ਕਰਨਗੇ। ਉਹ ਪ੍ਰਧਾਨ ਮੰਤਰੀ ਕਿਰੀਆਕੋਸ ਮਿਤਸੋਟਾਕਿਸ ਨਾਲ ਵਿਆਪਕ ਗੱਲਬਾਤ ਕਰਨਗੇ। ਮੋਦੀ ਬ੍ਰਿਕਸ (ਬ੍ਰਾਜ਼ੀਲ-ਰੂਸ-ਭਾਰਤ-ਚੀਨ-ਦੱਖਣੀ ਅਫ਼ਰੀਕਾ) ਸਾਲਾਨਾ ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ 22 ਤੋਂ 24 ਅਗਸਤ ਤੱਕ ਜੋਹਾਨਸਬਰਗ ਜਾਣ ਵਾਲੇ ਹਨ।
ਇਹ ਵੀ ਪੜ੍ਹੋ : Mahindra ਕਰਨ ਜਾ ਰਹੀ ਹੈ XUV700 ਦੇ 1.08 ਲੱਖ ਯੂਨਿਟਸ ਦੀ ਜਾਂਚ, ਜਾਣੋ ਕੀ ਹੈ ਦਿੱਕਤ
ਪ੍ਰਧਾਨ ਮੰਤਰੀ ਦੇ ਅਗਲੇ ਮਹੀਨੇ 5 ਤੋਂ 7 ਸਤੰਬਰ ਤੱਕ ਹੋਣ ਵਾਲੇ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ) ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨਾਂ ਵਿੱਚ ਸ਼ਾਮਲ ਹੋਣ ਲਈ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਜਾਣ ਦੀ ਵੀ ਸੰਭਾਵਨਾ ਹੈ। ਮੋਦੀ ਅਤੇ ਮਿਤਸੋਟਾਕਿਸ ਵਿਚਾਲੇ ਗੱਲਬਾਤ ਦੌਰਾਨ ਭਾਰਤ ਤੇ ਗ੍ਰੀਸ ਦੋ-ਪੱਖੀ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਉੱਚਾ ਚੁੱਕਣ ਲਈ ਕੰਮ ਕਰ ਰਹੇ ਹਨ। ਦੋਵੇਂ ਧਿਰਾਂ ਵਪਾਰ, ਨਿਵੇਸ਼, ਰੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਉਤਸੁਕ ਹਨ। ਮੋਦੀ ਦੀ ਗ੍ਰੀਸ ਫੇਰੀ ਇਸ ਲਈ ਵੀ ਮਹੱਤਵ ਰੱਖਦੀ ਹੈ ਕਿਉਂਕਿ ਸਤੰਬਰ 1983 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਗ੍ਰੀਸ ਦੀ ਇਹ ਪਹਿਲੀ ਯਾਤਰਾ ਹੋਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8