PM ਮੋਦੀ ਨੇ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ਇਹ ਸਾਲ ਸਭ ਲਈ ਖੁਸ਼ਹਾਲੀ ਅਤੇ ਸ਼ਾਂਤੀ ਲਿਆਵੇ

01/01/2024 10:38:40 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਸਾਲ ਸਾਰਿਆਂ ਦੀ ਜ਼ਿੰਦਗੀ ਵਿਚ ਖ਼ੁਸ਼ਹਾਲੀ ਲਿਆਵੇ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸਾਰਿਆਂ ਨੂੰ 2024 ਦੀਆਂ ਹਾਰਦਿਕ ਸ਼ੁੱਭਕਾਮਨਾਵਾਂ! ਇਹ ਸਾਲ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ ਅਤੇ ਬਿਹਤਰ ਸਿਹਤ ਲਿਆਵੇ। 

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਕਾਸ਼ਵਾਣੀ ਦੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਵਿਚ ਕਿਹਾ ਸੀ ਕਿ ਅੱਜ ਦੇਸ਼ ਦਾ ਕੋਨਾ-ਕੋਨਾ ਵਿਕਸਿਤ ਭਾਰਤ ਅਤੇ ਆਤਮ ਨਿਰਭਰਤਾ ਦੀ ਭਾਵਨਾ ਕਾਰਨ ਆਤਮ ਵਿਸ਼ਵਾਸ ਨਾਲ ਭਰਿਆ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਭਾਵਨਾ ਨੂੰ 2024 ਵਿਚ ਵੀ ਬਣਾ ਕੇ ਰੱਖੋ।

 


Tanu

Content Editor

Related News