PM ਮੋਦੀ ਨੇ ਮਨਮੋਹਨ ਸਿੰਘ ਨੂੰ ਟਵੀਟ ਕਰ ਦਿੱਤੀ ਜਨਮ ਦਿਨ ਦੀ ਵਧਾਈ

Monday, Sep 26, 2022 - 10:05 AM (IST)

PM ਮੋਦੀ ਨੇ ਮਨਮੋਹਨ ਸਿੰਘ ਨੂੰ ਟਵੀਟ ਕਰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਬਿਹਤਰ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ। ਰਾਜ ਸਭਾ ਮੈਂਬਰ ਸਿੰਘ ਸੋਮਵਾਰ ਨੂੰ 90 ਸਾਲ ਦੇ ਹੋ ਗਏ। 

PunjabKesari

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,''ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।'' ਸਿੰਘ ਨੇ 2004 'ਚ 14ਵੀਂ ਲੋਕ ਸਭਾ ਚੋਣਾਂ 'ਚ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਪ੍ਰਸਿੱਧ ਅਰਥਸ਼ਾਸਤਰੀ ਮਨਮੋਹਨ ਸਿੰਘ 2009  'ਚ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਨੂੰ 1990 ਦੇ ਦਹਾਕੇ 'ਚ ਦੇਸ਼ 'ਚ ਆਰਥਿਕ ਸੁਧਾਰ ਲਈ ਵੀ ਜਾਣਿਆ ਜਾਂਦਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News