ਦਿੱਲੀ ''ਚ ਮੁਹੱਲਾ ਕਲੀਨਿਕ ਦਾ ਡਾਕਟਰ ਕੋਰੋਨਾਵਾਇਰਸ ਤੋਂ ਪ੍ਰਭਾਵਿਤ

03/25/2020 10:42:34 PM

ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਵਿਚਾਲੇ ਦਿੱਲੀ ਦੀ ਮੁਹੱਲਾ ਕਲੀਨਿਕ ਦਾ ਇਕ ਡਾਕਟਰ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਸ ਕੋਲ ਚੈੱਕਅਪ ਕਰਾਉਣ ਆਏ ਮਰੀਜ਼ਾਂ ਨੂੰ ਅਲੱਗ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਦਿੱਲੀ ਵਿਚ 28 ਤੋਂ ਜ਼ਿਆਦਾ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਦੇਸ਼ ਵਿਚ ਲਗਾਤਾਰ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾਵਾਇਰਸ ਤੋਂ 600 ਤੋਂ ਜ਼ਿਆਦਾ ਲੋਕ ਇਨਫੈਕਟਡ ਪਾਏ ਗਏ ਹਨ। ਉਥੇ ਦੇਸ਼ ਵਿਚ ਕੋਰੋਨਾਵਾਇਰਸ 12 ਲੋਕਾਂ ਦੀ ਜਾਨ ਵੀ ਲੈ ਚੁੱਕਿਆ ਹੈ।

21 ਦਿਨਾਂ ਦਾ ਲਾਕਡਾਊਨ
ਕੋਰੋਨਾਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਦੇਸ਼ ਵਿਚ 21 ਦਿਨਾਂ ਦੇ ਲਾਕਡਾਊਨ ਦੇ ਐਲਾਨ ਕੀਤਾ ਗਿਆ ਹੈ। ਇਹ ਲਾਕਡਾਊਨ 14 ਅਪ੍ਰੈਲ ਤੱਕ ਚਲੇਗਾ। ਲਾਕਡਾਊਨ ਦੌਰਾਨ ਦੇਸ਼ ਵਿਚ ਕਈ ਸੇਵਾਵਾਂ 'ਤੇ ਬ੍ਰੇਕ ਲੱਗ ਚੁੱਕੀ ਹੈ। ਹਾਲਾਂਕਿ ਲੋਕਾਂ ਲਈ ਜ਼ਰੂਰੀ ਸੇਵਾਵਾਂ ਦੀ ਸਪਲਾਈ ਨੂੰ ਯਕੀਨਨ ਕੀਤੇ ਜਾਣ ਦੀ ਗੱਲ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

Khushdeep Jassi

This news is Content Editor Khushdeep Jassi