ਮੋਹਾਲੀ ਧਮਾਕਾ ਮਾਮਲਾ: CM ਕੇਜਰੀਵਾਲ ਬੋਲੇ- ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਨੇ ਕਾਇਰ ਲੋਕ

05/10/2022 12:02:20 PM

ਨਵੀਂ ਦਿੱਲੀ/ਮੋਹਾਲੀ : ਮੋਹਾਲੀ ਵਿਖੇ ਬੀਤੀ ਰਾਤ ਖ਼ੁਫੀਆ ਵਿਭਾਗ ਦੇ ਦਫ਼ਤਰ 'ਚ ਹੋਏ ਧਮਾਕੇ ਕਾਰਨ ਦਫ਼ਤਰ ਦੀਆਂ ਕਈ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਉਥੇ ਹੀ ਹੁਣ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਧਮਾਕੇ ਤੋਂ ਬਾਅਦ ਵੱਖ-ਵੱਖ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਇਸ ਧਮਾਕੇ ਨੂੰ ਕਾਇਰਾਨਾ ਹਰਕਤ ਦੱਸਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਮੋਹਾਲੀ ਦੇ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਹੋਇਆ ਵੱਡਾ ਧਮਾਕਾ, ਪੂਰਾ ਇਲਾਕਾ ਸੀਲ (ਵੀਡੀਓ)

PunjabKesari

ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ‘‘ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਾਨਾ ਹਰਕਤ ਹੈ, ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਾਰੇ ਲੋਕਾਂ ਨਾਲ ਮਿਲ ਕੇ ਹਰ ਹਾਲਤ ’ਚ ਸ਼ਾਂਤੀ ਕਾਇਮ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।’’ ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਮੋਹਾਲੀ ’ਚ ਹੋਏ ਧਮਾਕੇ ਦੀ ਜਾਂਚ ਪੁਲਸ ਕਰ ਰਹੀ ਹੈ। ਜਿਸ ਨੇ ਵੀ ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।’’

ਇਹ ਵੀ ਪੜ੍ਹੋ- ਮੋਹਾਲੀ ਧਮਾਕਾ ਮਾਮਲੇ 'ਚ ਮੁੱਖ ਮੰਤਰੀ ਦਾ ਟਵੀਟ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ

ਜ਼ਿਕਰਯੋਗ ਹੈ ਕਿ ਕਿ ਸੋਮਵਾਰ ਦੇਰ ਸ਼ਾਮ ਨੂੰ ਸੈਕਟਰ-72 ਸਥਿਤ ਖੁਫ਼ੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਡਿੱਲਗੀ, ਜਿਸ ਕਾਰਨ ਵੱਡਾ ਧਮਾਕਾ ਹੋਇਆ। ਇਸ ਧਮਾਕੇ ਨਾਲ ਦਫ਼ਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਪਰ ਚੰਗੀ ਗੱਲ ਇਹ ਰਹੀ ਕਿ ਧਮਾਕੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਘਟਨਾ ਮਗਰੋਂ ਪੰਜਾਬ ਪੁਲਸ ਨੇ ਆਲੇ-ਦੁਆਲੇ ਦੇ ਇਲਾਕਿਆਂ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ।


Tanu

Content Editor

Related News