ਮਨੀ ਲਾਂਡਰਿੰਗ ਮਾਮਲਾ; ED ਦੇ ਸਾਹਮਣੇ ਪੇਸ਼ ਹੋਏ ਮੁਹੰਮਦ ਅਜ਼ਹਰੂਦੀਨ
Tuesday, Oct 08, 2024 - 06:52 PM (IST)
ਹੈਦਰਾਬਾਦ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ (61) ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ (ਐੱਚ. ਸੀ. ਏ.) ’ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੰਘੀ ਏਜੰਸੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਉਨ੍ਹਾਂ ਦਾ ਬਿਆਨ ਦਰਜ ਕਰੇਗੀ। ਈ. ਡੀ. ਨੇ ਇਸ ਸਬੰਧ ’ਚ ਪਿਛਲੇ ਸਾਲ ਨਵੰਬਰ ’ਚ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ: ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੀਦਾਰ, ਹੋਏ 'ਮੰਤਰਮੁਗਧ'
ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਅਜ਼ਹਰੂਦੀਨ ਨੂੰ 3 ਅਕਤੂਬਰ ਨੂੰ ਸੰਘੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਕੁਝ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 8 ਅਕਤੂਬਰ ਨੂੰ ਬੁਲਾਇਆ ਗਿਆ। ਇਹ ਜਾਂਚ HCA ਵਿਖੇ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਚਿੱਟਾ ਕੁੜਤਾ-ਪਜਾਮਾ ਪਹਿਨੇ ਅਜ਼ਹਰੂਦੀਨ ਸਵੇਰੇ ਲੱਗਭਗ 11 ਵਜੇ ਫਤਹਿ ਮੈਦਾਨ ਰੋਡ ਸਥਿਤ ਈ. ਡੀ. ਦਫ਼ਤਰ ਪੁੱਜੇ। ਉਨ੍ਹਾਂ ਨਾਲ ਉਨ੍ਹਾਂ ਦੀ ਕਾਨੂੰਨੀ ਟੀਮ ਵੀ ਸੀ।
ਇਹ ਵੀ ਪੜ੍ਹੋ: ਹਿਜ਼ਬੁੱਲਾ ਨੇਤਾ ਕਾਸਿਮ ਦੀ ਧਮਕੀ; ਹਮਲੇ ਦਾ ਵਧੇਗਾ ਘੇਰਾ,ਹੋਰ ਇਜ਼ਰਾਈਲੀਆਂ ਨੂੰ ਹੋਣਾ ਪਵੇਗਾ ਬੇਘਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8