ਪਹਿਲੀ ਵਾਰ ਵਰਕਰਾਂ ਨੂੰ ਆਨਲਾਈਨ ਸੰਬੋਧਨ ਕਰਨਗੇ ਆਰ.ਐੱਸ.ਐੱਸ. ਮੁਖੀ

Wednesday, Apr 22, 2020 - 06:00 PM (IST)

ਪਹਿਲੀ ਵਾਰ ਵਰਕਰਾਂ ਨੂੰ ਆਨਲਾਈਨ ਸੰਬੋਧਨ ਕਰਨਗੇ ਆਰ.ਐੱਸ.ਐੱਸ. ਮੁਖੀ

ਨਵੀਂ ਦਿੱਲੀ- ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐੱਸ.ਐੱਸ.) ਮੁਖੀ ਮੋਹਨ ਭਾਗਵਤ ਕੋਵਿਡ-19 ਸੰਕਟ ਦੇ ਮੱਦੇਨਜ਼ਰ ਮੌਜੂਦਾ ਸਥਿਤੀ 'ਤੇ ਐਤਵਾਰ ਨੂੰ ਆਪਣੇ ਵਰਕਰਾਂ ਨੂੰ ਆਨਲਾਈਨ ਸੰਬੋਧਨ ਕਰਨਗੇ। ਸੰਘ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਘ ਦੇ ਸੀਨੀਅਰ ਅਹੁਦਾ ਅਧਿਕਾਰੀਆਂ ਅਨੁਸਾਰ,''ਸੰਘ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਹੈ, ਜਦੋਂ ਕਿਸੇ ਆਭਾਸੀ ਮੰਚ ਦੇ ਮਾਧਿਅਮ ਨਾਲ ਇਸ ਦੇ ਮੁਖੀ ਆਪਣਾ ਭਾਸ਼ਣ ਦੇਣਗੇ।

ਸੰਘ ਨੇ ਇਕ ਟਵੀਟ 'ਚ ਕਿਹਾ ਕਿ ਭਾਗਵਤ 26 ਅਪ੍ਰੈਲ ਨੂੰ ਸ਼ਾਮ 5 ਵਜੇ 'ਮੌਜੂਦਾ ਸਥਿਤੀ ਅਤੇ ਸਾਡੀ ਭੂਮਿਕਾ' 'ਤੇ ਸੰਬੋਧਨ ਕਰਨਗੇ। ਸੰਘ ਨੇ ਕਿਹਾ,''ਤੁਹਾਨੂੰ ਸਾਰਿਆਂ ਨੂੰ ਪਰਿਵਾਰ ਦੇ ਮੈਂਬਰਾਂ ਅਤੇ ਸ਼ੁੱਭਚਿੰਤਕਾਂ ਨਾਲ ਇਸ ਸੈਸ਼ਨ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ।'' ਸੰਘ ਦੇ ਸੂਤਰਾਂ ਨੇ ਕਿਹਾ ਕਿ ਇਹ ਸੰਬੋਧਨ ਇਸ ਸੰਕਟ ਨਾਲ ਨਜਿੱਠਣ ਦੇ ਉਪਾਵਾਂ 'ਤੇ ਕੇਂਦਰਿਤ ਹੋਵੇਗਾ।


author

DIsha

Content Editor

Related News