ਆਪਣੇ ਗੁਣਾਂ ਕਾਰਨ ਲੰਮੇ ਸਮੇਂ ਤੱਕ ਯਾਦ ਕੀਤੇ ਜਾਣਗੇ ਪ੍ਰਕਾਸ਼ ਸਿੰਘ ਬਾਦਲ: ਮੋਹਨ ਭਾਗਵਤ

Wednesday, Apr 26, 2023 - 02:18 PM (IST)

ਨਵੀਂ ਦਿੱਲੀ- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਣਾਂ ਕਾਰਨ ਲੰਮੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਵੀ ਸ. ਬਾਦਲ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦਿਆਂ ਕਿਹਾ ਕਿ ਆਪਣੀ ਪ੍ਰਭਾਵਸ਼ਾਲੀ ਸ਼ਖਸੀਅਤ ਅਤੇ ਕੰਮ ਕਰਕੇ ਪੂਰੇ ਭਾਰਤ 'ਚ ਆਪਣੀ ਸਾਦਗੀ ਅਤੇ ਨਿਮਰਤਾ ਨਾਲ ਪੰਜਾਬ ਦੇ ਜਨਤਕ ਜੀਵਨ 'ਚ ਵਿਸ਼ੇਸ਼ ਛਾਪ ਛੱਡੀ। ਉਨ੍ਹਾਂ ਦੇ ਗੁਣਾਂ ਕਾਰਨ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕੌਮ ਦੇ ਸਿਆਸੀ ਜੀਵਨ ਵਿਚ ਇਕ ਸਮਰਪਿਤ ਅਨੁਭਵੀ ਸ਼ਖ਼ਸੀਅਤ ਦੀ ਘਾਟ ਲੰਮੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਨਿਮਰਤਾ ਸਹਿਤ ਸ਼ਰਧਾਂਜਲੀ ਪ੍ਰਗਟ ਕਰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ- PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨੂੰ ਦੱਸਿਆ ਨਿੱਜੀ ਘਾਟਾ, ਕਿਹਾ - 'ਉਨ੍ਹਾਂ ਤੋਂ ਬਹੁਤ ਕੁੱਝ ਸਿੱਖਿਆ'

 

PunjabKesari

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦਿਹਾਂਤ ਹੋ ਗਿਆ। 95 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖ਼ਰੀ ਸਾਹ ਲਿਆ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਹੋਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਸ. ਬਾਦਲ ਦੀ ਮ੍ਰਿਤਕ ਦੇਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ-28, ਚੰਡੀਗੜ੍ਹ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ। ਦੱਸਣਯੋਗ ਹੈ ਕਿ ਸਰਪੰਚ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਸ. ਬਾਦਲ ਪੰਜਾਬ ਦੀ ਸਿਆਸਤ ਵਿਚ ਇਕ ਮੁੱਖ ਚਿਹਰਾ ਰਹੇ। 

 


Tanu

Content Editor

Related News