ਸ਼ਰਮਨਾਕ! 15 ਸਾਲਾ ਵਿਦਿਆਰਥਣ ਨਾਲ ਛੇੜਛਾੜ ਅਤੇ ਬਲੈਕਮੇਲਿੰਗ, 23 ਸਾਲਾ ਨੌਜਵਾਨ ਗ੍ਰਿਫ਼ਤਾਰ

Wednesday, Mar 04, 2026 - 05:54 PM (IST)

ਸ਼ਰਮਨਾਕ! 15 ਸਾਲਾ ਵਿਦਿਆਰਥਣ ਨਾਲ ਛੇੜਛਾੜ ਅਤੇ ਬਲੈਕਮੇਲਿੰਗ, 23 ਸਾਲਾ ਨੌਜਵਾਨ ਗ੍ਰਿਫ਼ਤਾਰ

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 23 ਸਾਲਾ ਨੌਜਵਾਨ ਨੇ 15 ਸਾਲਾ ਸਕੂਲੀ ਵਿਦਿਆਰਥਣ ਨਾਲ ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੱਕ ਕਥਿਤ ਤੌਰ 'ਤੇ ਛੇੜਛਾੜ ਕੀਤੀ ਅਤੇ ਉਸ ਨੂੰ ਬਲੈਕਮੇਲ ਕਰਕੇ 50,000 ਰੁਪਏ ਵੀ ਵਸੂਲ ਲਏ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੁਨਸਾਨ ਥਾਵਾਂ 'ਤੇ ਲੈ ਕੇ ਜਾਂਦਾ ਸੀ ਮੁਲਜ਼ਮ
 ਪੁਲਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲੋਕਮਾਨਿਆ ਨਗਰ ਦੇ ਰਹਿਣ ਵਾਲੇ ਪ੍ਰਥਮੇਸ਼ ਦੇਸਾਈ ਵਜੋਂ ਹੋਈ ਹੈ। ਦੋਸ਼ ਹੈ ਕਿ ਦੇਸਾਈ ਨੇ ਸਤੰਬਰ 2025 ਤੋਂ ਫਰਵਰੀ 2026 ਦੇ ਵਿਚਕਾਰ ਨਾਬਾਲਗ ਲੜਕੀ ਨਾਲ ਕਈ ਵਾਰ ਛੇੜਛਾੜ ਕੀਤੀ। ਉਹ ਅਕਸਰ ਲੜਕੀ ਨੂੰ ਡਰਾ-ਧਮਕਾ ਕੇ ਸੁਨਸਾਨ ਥਾਵਾਂ 'ਤੇ ਲੈ ਜਾਂਦਾ ਸੀ ਅਤੇ ਉੱਥੇ ਉਸ ਨਾਲ ਗਲਤ ਹਰਕਤਾਂ ਕਰਦਾ ਸੀ।

ਮਾਤਾ-ਪਿਤਾ ਨੂੰ ਦੱਸਣ ਦੀ ਧਮਕੀ ਦੇ ਕੇ ਕੀਤੀ ਵਸੂਲੀ 
ਮੁਲਜ਼ਮ ਇੰਨਾ ਸ਼ਾਤਰ ਸੀ ਕਿ ਉਸ ਨੇ ਲੜਕੀ ਦੇ ਕਥਿਤ 'ਸਬੰਧਾਂ' ਬਾਰੇ ਉਸ ਦੇ ਮਾਤਾ-ਪਿਤਾ ਨੂੰ ਦੱਸਣ ਦੀ ਧਮਕੀ ਦਿੱਤੀ। ਇਸ ਬਦਨਾਮੀ ਦੇ ਡਰੋਂ ਲੜਕੀ ਕੋਲੋਂ ਉਸ ਨੇ ਹੌਲੀ-ਹੌਲੀ 50,000 ਰੁਪਏ ਐਂਠ ਲਏ। ਜਦੋਂ ਲੜਕੀ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਤੁਰੰਤ ਵਰਤਕ ਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ।

ਪੋਕਸੋ ਐਕਟ ਤਹਿਤ ਮਾਮਲਾ ਦਰਜ
 ਪੁਲਸ ਨੇ ਲੜਕੀ ਦੇ ਮਾਤਾ-ਪਿਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 1 ਮਾਰਚ ਨੂੰ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਦੇਸਾਈ ਦੇ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ (POCSO) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਮੁਲਜ਼ਮ ਨੇ ਪਹਿਲਾਂ ਵੀ ਕਿਸੇ ਹੋਰ ਲੜਕੀ ਨਾਲ ਅਜਿਹੀ ਹਰਕਤ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News