ਕੋਲਕਾਤਾ: ਮੋਮੋ ਫੈਕਟਰੀ ਦੇ ਗੋਦਾਮ ''ਚ ਭਿਆਨਕ ਅੱਗ, 6 ਮਜ਼ਦੂਰ ਲਾਪਤਾ, ਮਚੀ ਹਾਹਾਕਾਰ
Monday, Jan 26, 2026 - 02:48 PM (IST)
ਕੋਲਕਾਤਾ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਨੰਦਪੁਰ ਇਲਾਕੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਥਿਤ ਮੋਮੋ ਬਣਾਉਣ ਵਾਲੀ ਇੱਕ ਫੈਕਟਰੀ ਦੇ ਗੋਦਾਮ ਵਿੱਚ ਸੋਮਵਾਰ ਤੜਕੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਹੇ 6 ਮਜ਼ਦੂਰ ਲਾਪਤਾ ਦੱਸੇ ਜਾ ਰਹੇ ਹਨ, ਜਿਸ ਕਾਰਨ ਪਰਿਵਾਰਾਂ ਵਿੱਚ ਕੋਹਰਾਮ ਮਚਿਆ ਹੋਇਆ ਹੈ।
ਇਹ ਵੀ ਪੜ੍ਹੋ : ਬਦਲ ਗਏ ਨਿਯਮ, ਬਦਰੀਨਾਥ-ਕੇਦਾਰਨਾਥ ਸਣੇ 45 ਮੰਦਰਾਂ 'ਚ ਇਨ੍ਹਾਂ ਲੋਕਾਂ ਦੀ NO ENTERY!
ਪ੍ਰਾਪਤ ਜਾਣਕਾਰੀ ਅਨੁਸਾਰ, ਆਨੰਦਪੁਰ ਥਾਣੇ ਦੇ ਨੇੜੇ ਨਾਜ਼ਿਰਿਾਬਾਦ ਸਥਿਤ ਇਸ ਗੋਦਾਮ ਵਿੱਚ ਸਵੇਰੇ ਲਗਭਗ 3 ਵਜੇ ਅੱਗ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਨੂੰ ਲਪੇਟ ਵਿੱਚ ਲੈ ਲਿਆ। ਜਦੋਂ ਅੱਗ ਲੱਗੀ, ਉਸ ਸਮੇਂ ਰਾਤ ਦੀ ਸ਼ਿਫਟ ਦੇ ਕਈ ਮਜ਼ਦੂਰ ਅੰਦਰ ਕੰਮ ਕਰ ਰਹੇ ਸਨ। ਧੂੰਏਂ ਅਤੇ ਅੱਗ ਦੀਆਂ ਲਪਟਾਂ ਕਾਰਨ ਬਚਾਅ ਕਾਰਜਾਂ ਵਿੱਚ ਭਾਰੀ ਮੁਸ਼ਕਲ ਪੇਸ਼ ਆਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਈ ਘੰਟਿਆਂ ਦੀ ਸਖ਼ਤ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਫਿਲਹਾਲ 'ਕੂਲਿੰਗ ਆਪ੍ਰੇਸ਼ਨ' ਅਤੇ ਲਾਪਤਾ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਲਾਪਤਾ ਮਜ਼ਦੂਰਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ
ਪੁਲਿਸ ਅਤੇ ਫਾਇਰ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ 6 ਕਰਮਚਾਰੀ ਅਜੇ ਵੀ ਲਾਪਤਾ ਹਨ। ਲਾਪਤਾ ਮਜ਼ਦੂਰਾਂ ਵਿੱਚੋਂ ਦੋ ਦੀ ਪਛਾਣ ਬਸੁਦੇਵ ਹਲਦਰ (ਨਿਵਾਸੀ ਬਰੂਈਪੁਰ) ਅਤੇ ਪੰਕਜ ਹਲਦਰ (ਨਿਵਾਸੀ ਗਰੀਆ) ਵਜੋਂ ਹੋਈ ਹੈ। ਬਾਕੀ ਚਾਰਾਂ ਦੀ ਪਛਾਣ ਲਈ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਫੈਕਟਰੀ ਦੇ ਬਾਹਰ ਜਮ੍ਹਾਂ ਹੋਏ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਪ੍ਰਸ਼ਾਸਨ ਨੂੰ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ ਕਰ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਸ਼ਾਰਟ ਸਰਕਟ ਹੋ ਸਕਦਾ ਹੈ ਕਾਰਨ
ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਮੁਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਨੂੰ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਆਨੰਦਪੁਰ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮਲਬੇ ਵਿੱਚ ਲਾਪਤਾ ਮਜ਼ਦੂਰਾਂ ਦੀ ਭਾਲ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
