ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

Tuesday, May 19, 2026 - 07:49 AM (IST)

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

ਨਵੀਂ ਦਿੱਲੀ (ਭਾਸ਼ਾ) - ਚੀਫ਼ ਜਸਟਿਸ ਸੂਰਿਆਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੇ ਮੱਦੇਨਜ਼ਰ ਫ਼ਾਲਤੂ ਖ਼ਰਚਿਆਂ ਵਿਚ ਕਟੌਤੀ ਕਰਨ ਲਈ ਸਾਰੀਆਂ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਫਿਲਹਾਲ ਸੋਮਵਾਰ ਅਤੇ ਸ਼ੁੱਕਰਵਾਰ ਨੂੰ ‘ਡਿਜੀਟਲ’ ਮਾਧਿਅਮ ਰਾਹੀਂ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ 15 ਮਈ ਨੂੰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸਿਰਫ਼ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ।

ਇਹ ਵੀ ਪੜ੍ਹੋ - ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ ਤੋਂ ਆਈ ਰੂਹ ਕੰਬਾਊ ਖ਼ਬਰ

ਜੱਜਾਂ ਨੇ ਈਂਧਨ ਦੀ ਸਹੀ ਅਤੇ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ-ਦੂਜੇ ਦੇ ਵਾਹਨ ਰਾਹੀਂ ਅਦਾਲਤ ਆਉਣ-ਜਾਣ ਦੀ ਵਿਵਸਥਾ ਨੂੰ ਉਤਸ਼ਾਹਿਤ ਕਰਨ ਦਾ ‘ਸਰਵਸੰਮਤੀ ਨਾਲ ਮਤਾ’ ਪਾਸ ਕੀਤਾ। ਪੱਛਮੀ ਏਸ਼ੀਆ ਸੰਕਟ ਕਾਰਨ ਫ਼ਾਲਤੂ ਖ਼ਰਚਿਆਂ ਵਿਚ ਕਟੌਤੀ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸੋਮਵਾਰ ਨੂੰ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਤਕਨਾਲੋਜੀ ਦਾ ਬਿਹਤਰ ਤਾਲਮੇਲ ਹੋਇਆ ਹੈ ਅਤੇ ਆਨਲਾਈਨ ਸੁਣਵਾਈ ਦੌਰਾਨ ਜੱਜਾਂ ਨੇ ‘ਵਧੇਰੇ ਸਬਰ’ ਦਿਖਾਇਆ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News