ਸ਼ਰਾਬ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ, ਸਾਬਕਾ ਮੰਤਰੀ ਨਾਗੇਸ਼ਵਰ ਰਾਓ ਗ੍ਰਿਫ਼ਤਾਰ

Monday, Aug 24, 2026 - 01:31 PM (IST)

ਸ਼ਰਾਬ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ, ਸਾਬਕਾ ਮੰਤਰੀ ਨਾਗੇਸ਼ਵਰ ਰਾਓ ਗ੍ਰਿਫ਼ਤਾਰ

ਹੈਦਰਾਬਾਦ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪਿਛਲੀ ਵਾਈ. ਐੱਸ. ਆਰ. ਕਾਂਗਰਸ ਸਰਕਾਰ ਦੌਰਾਨ ਸ਼ਰਾਬ ਢੋਆ-ਢੁਆਈ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੰਤਰੀ ਕੇ. ਨਾਗੇਸ਼ਵਰ ਰਾਓ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਰਾਓ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਹੇਠ ਗ੍ਰਿਫ਼ਤਾਰ ਕੀਤਾ ਗਿਆ।

ਜੂਨ ’ਚ ਕੇਂਦਰੀ ਜਾਂਚ ਏਜੰਸੀ ਨੇ ਰਾਓ ਅਤੇ ਉਨ੍ਹਾਂ ਦੇ ਪੁੱਤਰ ਕਰੁਮੁਰੀ ਸੁਨੀਲ ਕੁਮਾਰ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਸੁਨੀਲ ਨੂੰ ਗ੍ਰਿਫ਼ਤਾਰ ਕੀਤਾ ਸੀ। ਨਾਗੇਸ਼ਵਰ ਰਾਓ ਪਿਛਲੀ ਵਾਈ. ਐੱਸ. ਜਗਨ ਮੋਹਨ ਰੈੱਡੀ ਸਰਕਾਰ ’ਚ ਸਿਵਲ ਸਪਲਾਈ ਮੰਤਰੀ ਰਹਿ ਚੁੱਕੇ ਹਨ। ਇਹ ਜਾਂਚ ਉਸ ਦੋਸ਼ ਨਾਲ ਜੁੜੀ ਹੈ ਕਿ ਮੁਲਜ਼ਮਾਂ ਨੇ ਸੂਬੇ ’ਚ ਸ਼ਰਾਬ ਢੋਆ-ਢੁਆਈ ’ਚ ਵਿੱਤੀ ਬੇਨਿਯਮੀਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ 195.33 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News