ਮਨੀ ਲਾਂਡਰਿੰਗ ਕੇਸ : ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਦਿੱਤੀ ਰਾਹਤ
Tuesday, Jan 24, 2023 - 12:15 AM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਜੈਕਲੀਨ ਨੂੰ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜੈਕਲੀਨ ਨੂੰ ਇਹ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਖ਼ਤ ਸੁਰੱਖਿਆ ਦਰਮਿਆਨ ਅੱਜ ਤੋਂ ਬਾਰਡਰ ਸੀਲ, ਜ਼ਮੀਨ ਤੋਂ ਅਸਮਾਨ ਤੱਕ ਪਹਿਰਾ ਸਖ਼ਤ