ਮਨੀ ਲਾਂਡਰਿੰਗ ਮਾਮਲਾ: ED ਨੇ ਸਾਬਕਾ ਮੰਤਰੀ ਸਤੇਂਦਰ ਜੈਨ ਤੋਂ ਕੀਤੀ ਪੁੱਛਗਿੱਛ
Thursday, Jul 03, 2025 - 06:31 PM (IST)

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ (60) ਦਿੱਲੀ ਜਲ ਬੋਰਡ ਦੇ ਕੁਝ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਵਿਸਥਾਰ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਜੁਡ਼ੇ ਮਨੀ ਲਾਂਡਰਿੰਗ ਮਾਮਲੇ ’ਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜੈਨ ਸਵੇਰੇ ਲੱਗਭਗ 11:15 ਵਜੇ ਸੰਘੀ ਜਾਂਚ ਏਜੰਸੀ ਦੇ ਦਫ਼ਤਰ ਪੁੱਜੇ ਅਤੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਦੇ ਤਹਿਤ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਪੁਰਾਣੇ iPhone ਵਾਲਿਆਂ ਦੀ ਲੱਗ ਗਈ ਲਾਟਰੀ!
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਕੋਲ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ’ਚ ਸਿਹਤ, ਉਦਯੋਗ, ਬਿਜਲੀ, ਲੋਕ ਨਿਰਮਾਣ ਵਿਭਾਗ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਰਗੇ ਵਿਭਾਗ ਸਨ। ਜੈਨ ਨੂੰ 2022 ’ਚ ਈ. ਡੀ. ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ’ਚ ਕਥਿਤ ਹਵਾਲਾ ਲੈਣ-ਦੇਣ ਅਤੇ ਕਮਾਈ ਨਾਲੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਦੋਸ਼-ਪੱਤਰ ਦਾਖਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8