ਮਨੀ ਲਾਂਡਰਿੰਗ ਮਾਮਲਾ: ਈਡੀ ਨੇ ਲਾਲੂ ਯਾਦਵ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ

Monday, Jan 29, 2024 - 11:11 PM (IST)

ਨੈਸ਼ਨਲ ਡੈਸਕ— ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਤੋਂ ਕਥਿਤ 'ਜ਼ਮੀਨ ਦੇ ਬਦਲੇ ਨੌਕਰੀ' ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ 'ਚ 9 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁੱਛਗਿੱਛ ਕੀਤੀ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਨਤਾ ਦਲ ਦੇ ਮੁਖੀ ਦੇ ਨਾਲ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਵੀ ਮੌਜੂਦ ਸੀ। ਉਹ ਸੋਮਵਾਰ ਸਵੇਰੇ 11:05 ਵਜੇ ਈਡੀ ਦਫ਼ਤਰ ਪਹੁੰਚੇ ਸਨ ਅਤੇ 9 ਘੰਟੇ ਤੋਂ ਵੱਧ ਚੱਲੀ ਪੁੱਛਗਿੱਛ ਤੋਂ ਬਾਅਦ ਰਾਤ 8:50 ਵਜੇ ਆਪਣੀ ਰਿਹਾਇਸ਼ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਮਾਮਲੇ ਦੇ ਜਾਂਚ ਅਧਿਕਾਰੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਲਾਲੂ ਦੇ ਬਿਆਨ ਦਰਜ ਕੀਤੇ ਹਨ।

ਇਹ ਵੀ ਪੜ੍ਹੋ - ਵਿਦਿਆਰਥਣ ਨੂੰ ਵਾਲਾਂ ਤੋਂ ਫੜ ਘਸੀਟਣ ਦੇ ਮਾਮਲੇ 'ਤੇ NHRC ਨੇ ਤੇਲੰਗਾਨਾ ਸਰਕਾਰ ਨੂੰ ਭੇਜਿਆ ਨੋਟਿਸ

ਸੂਤਰਾਂ ਨੇ ਦੱਸਿਆ ਕਿ ਕਥਿਤ ਘੋਟਾਲੇ ਦੇ ਸਬੰਧ ਵਿੱਚ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਤੋਂ ਈਡੀ ਅਧਿਕਾਰੀਆਂ ਦੀ ਇਕ ਟੀਮ ਐਤਵਾਰ ਨੂੰ ਪਟਨਾ ਪਹੁੰਚੀ ਸੀ। ਜਨਤਾ ਦਲ ਯੂਨਾਇਟੇਡ ਦੇ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਮਹਾਗਠਬੰਧਨ ਤੋਂ ਵੱਖ ਹੋਣ ਦੇ ਇਕ ਦਿਨ ਬਾਅਦ ਲਾਲੂ ਪ੍ਰਸਾਦ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਹੋਏ। ਆਰਜੇਡੀ ਇਸ ਗਠਜੋੜ ਦੀ ਸਭ ਤੋਂ ਵੱਡੀ ਹਿੱਸੇਦਾਰ ਪਾਰਟੀ ਹੈ। ਲਾਲੂ ਦੇ ਈਡੀ ਦਫ਼ਤਰ 'ਚ ਦਾਖ਼ਲ ਹੋਣ ਤੋਂ ਬਾਅਦ ਭਾਰਤੀ ਨੇ ਪੱਤਰਕਾਰਾਂ ਨੂੰ ਕਿਹਾ, 'ਜਦੋਂ ਵੀ ਕੋਈ ਕੇਂਦਰੀ ਜਾਂਚ ਏਜੰਸੀ ਸਾਡੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਪੁੱਛਗਿੱਛ ਲਈ ਬੁਲਾਉਂਦੀ ਹੈ ਤਾਂ ਅਸੀਂ ਉੱਥੇ ਜਾ ਕੇ ਉਨ੍ਹਾਂ ਨੂੰ ਸਹਿਯੋਗ ਦਿੰਦੇ ਹਾਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੰਦੇ ਹਾਂ।' ਉਨ੍ਹਾਂ ਕਿਹਾ, ''ਉਨ੍ਹਾਂ (ਲਾਲੂ) ਦੀ ਸਿਹਤ ਦੀ ਹਾਲਤ ਕਾਰਨ ਉਨ੍ਹਾਂ ਲਈ ਇਕੱਲੇ ਜਾਣਾ ਮੁਸ਼ਕਲ ਹੈ, ਇਸ ਲਈ ਜਦੋਂ ਵੀ ਉਹ ਕਿਤੇ ਜਾਂਦੇ ਹਨ ਤਾਂ ਉਨ੍ਹਾਂ ਦੇ ਨਾਲ ਕੋਈ ਨਾ ਕੋਈ ਜ਼ਰੂਰ ਹੁੰਦਾ ਹੈ। ਉਨ੍ਹਾਂ ਤੋਂ ਪੁੱਛਗਿੱਛ ਅਜੇ ਵੀ ਜਾਰੀ ਹੈ।'' 

ਇਹ ਵੀ ਪੜ੍ਹੋ - ਮਿਸਰ ਦੀ ਕੁੜੀ ਨੇ ਗਾਇਆ ‘ਦੇਸ਼ ਰੰਗੀਲਾ’ ਗੀਤ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਨੇ ਕੀਤੀ ਤਾਰੀਫ਼

ਸ਼ਾਮ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਨੇ ਦੋਸ਼ ਲਾਇਆ,''ਇਹ ਬਿਲਕੁਲ ਸਪੱਸ਼ਟ ਹੈ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਰਾਹੀਂ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਤੋਂ ਪਹਿਲਾਂ ਦਿਨ ਦੇ ਸਮੇਂ ਸਿੰਗਾਪੁਰ ਵਿਚ ਰਹਿ ਰਹੀ ਲਾਲੂ ਪ੍ਰਸਾਦ ਦੀ ਧੀ ਰੋਹਿਣੀ ਆਚਾਰਿਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਭੈਣ ਭਾਰਤੀ ਦੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਈਡੀ ਅਧਿਕਾਰੀਆਂ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਦੇ ਕਿਸੇ ਵੀ ਸਹਿਯੋਗੀ ਨੂੰ ਕੇਂਦਰੀ ਏਜੰਸੀ ਦੇ ਦਫਤਰ ਵਿੱਚ ਦਾਖਲ ਹੋਣ ਅਤੇ ਉਨ੍ਹਾਂ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


Inder Prajapati

Content Editor

Related News