ਮਨੀ ਲਾਂਡਰਿੰਗ ਮਾਮਲਾ : ਨਵਾਬ ਮਲਿਕ ਦੀ ਅੰਤਰਿਮ ਜ਼ਮਾਨਤ 6 ਮਹੀਨੇ ਵਧੀ

01/12/2024 10:32:36 AM

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਨੇਤਾ ਨਵਾਬ ਮਲਿਕ ਦੀ ਮਨੀ ਲਾਂਡਰਿੰਗ ਮਾਮਲੇ ’ਚ ਅੰਤਰਿਮ ਜ਼ਮਾਨਤ 6 ਮਹੀਨੇ ਲਈ ਵਧਾ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐੱਸ. ਵੀ. ਰਾਜੂ ਦੇ ਇਸ ’ਤੇ ਇਤਰਾਜ਼ ਨਾ ਕੀਤੇ ਜਾਣ ਤੋਂ ਬਾਅਦ ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਮਲਿਕ ਨੂੰ ਮੈਡੀਕਲ ਆਧਾਰ ’ਤੇ ਦਿੱਤੀ ਗਈ ਜ਼ਮਾਨਤ ਦੀ ਮਿਆਦ ਵਧਾ ਦਿੱਤੀ। ਰਾਜੂ ਨੇ ਕਿਹਾ ਸੀ ਕਿ ਜਾਂਚ ਏਜੰਸੀ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਪਿਛਲੇ ਸਾਲ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਮਲਿਕ ਦੀ ਅੰਤਰਿਮ ਜ਼ਮਾਨਤ 3 ਮਹੀਨੇ ਲਈ ਵਧਾ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Aarti dhillon

This news is Content Editor Aarti dhillon