ਮਨੀ ਲਾਂਡਰਿੰਗ ਮਾਮਲਾ : ਸੰਜੇ ਰਾਊਤ ਦੀ ਨਿਆਇਕ ਹਿਰਾਸਤ 14 ਦਿਨ ਹੋਰ ਵਧਾਈ ਗਈ

09/05/2022 1:18:50 PM

ਮੁੰਬਈ (ਭਾਸ਼ਾ)- ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਮੁੰਬਈ ਦੀ ਇਕ 'ਚਾਲ' ਦੇ ਮੁੜ ਵਿਕਾਸ 'ਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੀ ਨਿਆਇਕ ਹਿਰਾਸਤ ਦੀ ਮਿਆਦ 14 ਦਿਨਾਂ ਲਈ ਹੋਰ ਵਧਾ ਦਿੱਤੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰਾਊਤ (60) ਨੂੰ ਉਪਨਗਰ ਗੋਰੇਗਾਂਵ 'ਚ ਪਾਤਰਾ ਚਾਲ ਦੇ ਮੁੜ ਵਿਕਾਸ 'ਚ ਬੇਨਿਯਮੀਆਂ ਦੇ ਸੰਬੰਧ 'ਚ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਅਧੀਨ ਇਕ ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 

ਉਨ੍ਹਾਂ ਨੂੰ ਸੋਮਵਾਰ ਨੂੰ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਵਿਸ਼ੇਸ਼ ਪੀ.ਐੱਮ.ਐੱਲ.ਏ. ਜੱਜ ਐੱਮ.ਜੀ. ਦੇਸ਼ਪਾਂਡੇ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਾਊਤ ਦੀ ਨਿਆਇਕ ਹਿਰਾਸਤ ਦੀ ਮਿਆਦ 14 ਦਿਨਾਂ ਲਈ ਹੋਰ ਵਧਾ ਦਿੱਤੀ। ਸ਼ਿਵ ਸੈਨਾ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੇ ਕਰੀਬੀ ਸਹਿਯੋਗੀ ਰਾਊਤ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਆਪਣੇ ਖ਼ਿਲਾਫ਼ ਈ.ਡੀ. ਦੇ ਮਾਮਲੇ ਨੂੰ 'ਫਰਜ਼ੀ' ਦੱਸਿਆ ਹੈ।


DIsha

Content Editor

Related News