ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨਾਲ ਜੁੜੇ ਕਈ ਟਿਕਾਣਿਆਂ ’ਤੇ ED ਦੀ ਛਾਪੇਮਾਰੀ

06/06/2022 9:42:08 AM

ਨਵੀਂ ਦਿੱਲੀ– ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ’ਚ ਜੈਨ ਨਾਲ ਜੁੜੇ ਕਈ ਟਿਕਾਣਿਆਂ ’ਤੇ ਸੋਮਵਾਲ ਯਾਨੀ ਕਿ ਅੱਜ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਈਡੀ ਨੇ 5 ਸਾਲ ਪੁਰਾਣੇ ਮਾਮਲੇ ’ਚ ਜੈਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 9 ਜੂਨ ਤੱਕ ਈਡੀ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫ਼ਤਾਰ

ਜੈਨ ਦੀ ਅੱਜ ਰਾਊਜ਼ ਐਵੇਨਿਊ ਕੋਰਟ ’ਚ ਪੇਸ਼ੀ ਵੀ ਹੋਣੀ ਹੈ। ਇਸ ਮਾਮਲੇ ’ਚ 24 ਅਗਸਤ 2017 ਨੂੰ ਮਾਮਲਾ ਦਰਜ ਹੋਇਆ ਸੀ। ਦੱਸਣਯੋਗ ਹੈ ਕਿ ਜੈਨ ਨੇ ਲੋਕ ਸੇਵਕ ਰਹਿੰਦੇ ਹੋਏ ਹਵਾਲਾ ਜ਼ਰੀਏ 4.81 ਕਰੋੜ ਰੁਪਏ ਹਾਸਲ ਕੀਤੇ ਸਨ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਜੈਨ ਦੇ ਨਾਲ ਹੀ ਹਵਾਲਾ ਆਪਰੇਟਸ ਦੇ ਟਿਕਾਣਿਆਂ ’ਤੇ ਵੀ ਈਡੀ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- CM ਕੇਜਰੀਵਾਲ ਬੋਲੇ- ਕਸ਼ਮੀਰੀ ਪੰਡਤਾਂ ਨਾਲ ਅੱਜ ਓਹੀ ਹੋ ਰਿਹੈ ਜੋ 90 ਦੇ ਦਹਾਕੇ ’ਚ ਹੋਇਆ ਸੀ

ਜ਼ਿਕਰਯੋਗ ਹੈ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ’ਚ ਜੈਨ ਨੂੰ 30 ਮਈ ਨੂੰ ਗ੍ਰਿਫਤਾਰ ਕਰ ਲਿਆ ਸੀ। ਗ੍ਰਿਫਤਾਰੀ ਮਗਰੋਂ ਜੈਨ ਨੂੰ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਈਡੀ ਵਲੋਂ ਜੈਨ ਨੂੰ ਹਿਰਾਸਤ ’ਚ  ਲੈ ਕੇ ਪੁੱਛ-ਗਿੱਛ ਵੀ ਕੀਤੀ ਜਾ ਰਹੀ ਹੈ। ਈਡੀ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ 30 ਮਈ ਨੂੰ ਕੁਝ ਘੰਟਿਆਂ ਦੀ ਪੁੱਛ-ਗਿੱਛ ਤੋਂ ਬਾਅਦ ਜੈਨ ਨੂੰ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ ਤਹਿਤ ਹਿਰਾਸਤ ’ਚ ਲਿਆ ਗਿਆ। 

ਨੋਟ- ਇਸ ਖ਼ਬਰ ਸਬੰਕੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰ ਕੇ ਦੱਸੋ?


Tanu

Content Editor

Related News