ਗਰੀਬਾਂ ''ਚ ਵੰਡਿਆ ਜਾਵੇਗਾ ਅਪਰਾਧੀਆਂ ਦਾ ਪੈਸਾ, ਸ਼ਿਵਰਾਜ ਸਰਕਾਰ ਲਿਆ ਰਹੀ ਨਵਾਂ ਕਾਨੂੰਨ

09/11/2021 2:19:46 AM

ਭੋਪਾਲ - ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋੱਤਮ ਮਿਸ਼ਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਸੰਗਠਿਤ ਦੋਸ਼ 'ਤੇ ਲਗਾਮ ਲਈ ਛੇਤੀ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉੱਤਰ ਪ੍ਰਦੇਸ਼ ਦੇ ਗੈਂਗਸਟਰ ਐਕਟ ਤੋਂ ਵੀ ਜ਼ਿਆਦਾ ਸਖ਼ਤ ਹੋ ਸਕਦਾ ਹੈ। ਇਸ ਕਾਨੂੰਨ ਵਿੱਚ ਅਪਰਾਧੀਆਂ ਦਾ ਪੈਸਾ ਅਤੇ ਜਾਇਦਾਦ ਗਰੀਬਾਂ ਵਿੱਚ ਵੰਡਣ ਦਾ ਪ੍ਰਬੰਧ ਕੀਤਾ ਜਾਵੇਗਾ।

ਭੋਪਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਨਰੋੱਤਮ ਮਿਸ਼ਰਾ ਨੇ ਕਿਹਾ ਕਿ ਗ੍ਰਹਿ ਅਤੇ ਕਾਨੂੰਨ ਵਿਭਾਗ ਬਿੱਲ ਦਾ ਡਰਾਫਟ ਤਿਆਰ ਕਰਨ ਲਈ ਨਾਲ ਕੰਮ ਕਰ ਰਹੇ ਹਨ, ਜੋ ਸੰਗਠਿਤ ਦੋਸ਼ ਨੂੰ ਟਾਰਗੇਟ ਕਰੇਗਾ। ਉਨ੍ਹਾਂ ਕਿਹਾ, ਮਾਈਨਿੰਗ ਮਾਫੀਆ, ਸ਼ਰਾਬ ਮਾਫੀਆ, ਜ਼ਮੀਨ ਮਾਫੀਆ ਅਤੇ ਹੋਰ ਸਮਾਜ ਵਿਰੋਧੀ ਅਨਸਰ ਇਸ ਬਿੱਲ ਤੋਂ ਬਾਅਦ ਸੂਬੇ ਵਿੱਚ ਖ਼ਤਮ ਹੋ ਜਾਣਗੇ।

ਇਹ ਵੀ ਪੜ੍ਹੋ - 'ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ', ਜੰਮੂ 'ਚ ਰਾਹੁਲ ਗਾਂਧੀ ਦਾ ਬਿਆਨ

ਮਿਸ਼ਰਾ ਨੇ ਕਿਹਾ ਕਿ ਡਰਾਫਟ ਬਿੱਲ ਵਿੱਚ ਸਰਕਾਰ ਅਪਰਾਧੀਆਂ ਦੀ ਜਾਇਦਾਦ ਜ਼ਬਤ ਕਰਨ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ, ਜ਼ਬਤ ਪੈਸਾ ਅਤੇ ਜਾਇਦਾਦ ਨੂੰ ਗਰੀਬਾਂ ਵਿੱਚ ਵੰਡਣ ਦਾ ਪ੍ਰਬੰਧ ਵੀ ਅਸੀਂ ਲਿਆ ਰਹੇ ਹਾਂ। ਮਾਮਲਿਆਂ ਦੇ ਛੇਤੀ ਨਿਪਟਾਰੇ ਲਈ ਅਸੀਂ ਸਪੈਸ਼ਲ ਕੋਰਟ ਬਣਾਵਾਂਗੇ ਅਤੇ ਗਵਾਹਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਨ੍ਹਾਂ ਅਪਰਾਧੀਆਂ ਦੀ ਸਿੱਧੇ ਜਾਂ ਅਸਿੱਧੇ ਰੂਪ ਨਾਲ ਮਦਦ ਕਰਨ ਵਾਲਿਆਂ ਨੂੰ ਵੀ ਸਜ਼ਾ ਦਾ ਪ੍ਰਬੰਧ ਇਸ ਬਿੱਲ ਵਿੱਚ ਕੀਤਾ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati