ਕੇਂਦਰੀ ਹਸਪਤਾਲਾਂ ''ਚ ਅੰਦਰ ਆਉਣ ਤੇ ਬਾਹਰ ਜਾਣ ''ਤੇ ਵਧੇਗੀ ਨਿਗਰਾਨੀ, ਮਹਿਲਾ ਡਾਕਟਰਾਂ ਨੂੰ ਮਿਲੇਗੀ ਸੁਰੱਖਿਆ

Tuesday, Aug 20, 2024 - 02:54 AM (IST)

ਨਵੀਂ ਦਿੱਲੀ : ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕੇਂਦਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਲਾਗੂ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਦੀ ਇਕ ਸੂਚੀ ਜਾਰੀ ਕੀਤੀ, ਜਿਸ ਵਿਚ ਦਾਖਲੇ ਅਤੇ ਬਾਹਰ ਜਾਣ ਦੀ ਸਖਤ ਨਿਗਰਾਨੀ ਅਤੇ ਰਾਤ ਦੀ ਆਵਾਜਾਈ ਦੌਰਾਨ ਮਹਿਲਾ ਸਿਹਤ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸ਼ਾਮਲ ਹੈ। ਇਹ ਕਦਮ ਰੈਜ਼ੀਡੈਂਟ ਡਾਕਟਰਾਂ ਵੱਲੋਂ ਦੇਸ਼ ਭਰ ਵਿਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਚੁੱਕਿਆ ਗਿਆ ਹੈ।

ਕੋਲਕਾਤਾ ਦੇ ਇਕ ਸਰਕਾਰੀ ਹਸਪਤਾਲ ਵਿਚ ਇਕ ਟ੍ਰੇਨੀ ਡਾਕਟਰ ਦੇ ਕਥਿਤ ਜਬਰ-ਜ਼ਨਾਹ ਅਤੇ ਕਤਲ ਤੋਂ ਬਾਅਦ ਡਾਕਟਰ ਸਿਹਤ ਕਰਮਚਾਰੀਆਂ ਵਿਰੁੱਧ ਹਿੰਸਾ ਨੂੰ ਰੋਕਣ ਲਈ ਵਿਸ਼ੇਸ਼ ਕਾਨੂੰਨ ਦੀ ਮੰਗ ਕਰ ਰਹੇ ਹਨ।

ਸਾਰੇ ਕੇਂਦਰੀ ਸਰਕਾਰੀ ਹਸਪਤਾਲਾਂ ਦੇ ਮੁਖੀਆਂ ਨੂੰ ਭੇਜੇ ਇਕ ਪੱਤਰ ਵਿਚ ਮੰਤਰਾਲੇ ਨੇ ਉਨ੍ਹਾਂ ਨੂੰ ਡਿਊਟੀ 'ਤੇ ਮਹਿਲਾ ਸਿਹਤ ਕਰਮਚਾਰੀਆਂ ਲਈ ਬੁਨਿਆਦੀ ਸਹੂਲਤਾਂ ਅਤੇ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਰਾਤ ਨੂੰ ਵਧੇਰੇ ਗਿਣਤੀ ਵਿਚ ਮਹਿਲਾ ਸਿਹਤ ਕਰਮਚਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਡਿਊਟੀ ਦੌਰਾਨ ਉਨ੍ਹਾਂ ਨੂੰ ਕੈਂਪਸ ਵਿਚ ਕਿਤੇ ਵੀ ਆਉਣ-ਜਾਣ ਸਮੇਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਰਾਤ ਨੂੰ ਕਿਤੇ ਵੀ ਜਾਣ ਲਈ ਸੁਰੱਖਿਅਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News