ਪਾਕਿਸਤਾਨ ਤੱਕ ਪੁੱਜਾ ਮੰਕੀਪੌਕਸ, ਭਾਰਤ ’ਚ ਹਸਪਤਾਲਾਂ ਤੇ ਹਵਾਈ ਅੱਡਿਆਂ ’ਤੇ ਅਲਰਟ

Tuesday, Aug 20, 2024 - 05:30 AM (IST)

ਪਾਕਿਸਤਾਨ ਤੱਕ ਪੁੱਜਾ ਮੰਕੀਪੌਕਸ, ਭਾਰਤ ’ਚ ਹਸਪਤਾਲਾਂ ਤੇ ਹਵਾਈ ਅੱਡਿਆਂ ’ਤੇ ਅਲਰਟ

ਨਵੀਂ ਦਿੱਲੀ : ਖ਼ਤਰਨਾਕ ਐੱਮਪਾਕਸ ਭਾਵ ਮੰਕੀਪੌਕਸ ਅਫਰੀਕਾ ਤੋਂ ਬਾਅਦ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦਸਤਕ ਦੇ ਚੁੱਕਾ ਹੈ। ਇਸ ਨੂੰ ਲੈ ਕੇ ਸਾਡੇ ਦੇਸ਼ ਅੰਦਰ ਚਿੰਤਾ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਮੰਕੀਪੌਕਸ ਦੇ ਕਹਿਰ ਨੂੰ ਇੰਟਰਨੈਸ਼ਨਲ ਪਬਲਿਕ ਹੈਲਥ ਐਮਰਜੈਂਸੀ ਐਲਾਨ ਚੁੱਕਾ ਹੈ। ਡਬਲਯੂ. ਐੱਚ. ਓ. ਦੇ ਡਾਇਰੈਕਟਰ ਜਨਰਲ ਡਾ. ਟੈਡ੍ਰੋਸ ਐਡਨਾਮ ਘੇਬ੍ਰੇਯਸਸ ਨੇ ਦੱਸਿਆ ਕਿ 15 ਅਗਸਤ ਨੂੰ ਮੰਕੀਪੌਕਸ ’ਤੇ ਐਮਰਜੈਂਸੀ ਕਮੇਟੀ ਨੇ ਬੈਠਕ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ 12 ਤੋਂ ਵੱਧ ਦੇਸ਼ਾਂ ਵਿਚ ਬੱਚਿਆਂ ਤੇ ਬਾਲਗਾਂ ਵਿਚ ਮੰਕੀਪੌਕਸ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਵਿਸ਼ਵ ਪੱਧਰ ’ਤੇ ਐੱਮਪਾਕਸ ਸਬੰਧੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਭਾਰਤ ਸਰਕਾਰ ਵੀ ਪੂਰੀ ਤਰ੍ਹਾਂ ਅਲਰਟ ਹੈ। ਸਿਹਤ ਮੰਤਰਾਲਾ ਦੇ ਸੂਤਰਾਂ ਨੇ ਦੱਸਿਆ ਕਿ ਮੰਕੀਪੌਕਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਐਮਰਜੈਂਸੀ ਵਾਰਡ ਬਣਾਉਣ ਅਤੇ ਹਵਾਈ ਅੱਡਿਆਂ ’ਤੇ ਚੌਕਸੀ ਵਧਾਉਣ ਵਰਗੇ ਅਹਿਤਿਆਤੀ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ : 52 ਦਿਨਾਂ ਤੋਂ ਚੱਲ ਰਹੀ ਅਮਰਨਾਥ ਯਾਤਰਾ ਸਮਾਪਤ, 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ

ਸੂਤਰਾਂ ਮੁਤਾਬਕ ਸਰਕਾਰ ਨੇ ਹਸਪਤਾਲਾਂ ਨੂੰ ਰੈਸ਼ੇਜ਼ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਲਈ ਆਈਸੋਲੇਸ਼ਨ ਵਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਲਈ ਦਿੱਲੀ ਵਿਚ 3 ਨੋਡਲ ਹਸਪਤਾਲਾਂ (ਸਫਦਰਜੰਗ, ਲੇਡੀ ਹਾਰਡਿੰਗ ਮੈਡੀਕਲ ਕਾਲਜ ਤੇ ਰਾਮ ਮਨੋਹਰ ਲੋਹੀਆ ਹਸਪਤਾਲ) ਦੀ ਪਛਾਣ ਕੀਤੀ ਗਈ ਹੈ।

ਸ਼ੱਕੀ ਮਰੀਜ਼ਾਂ ਦੀ ਆਰ. ਟੀ.-ਪੀ. ਸੀ. ਆਰ. ਤੇ ਨੇਜ਼ਲ ਸਵੈਬ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਵਾਈ ਅੱਡਿਆਂ ’ਤੇ ਜ਼ਰੂਰੀ ਸਾਵਧਾਨੀ ਰੱਖਣ ਲਈ ਚੌਕਸ ਕਰ ਦਿੱਤਾ ਗਿਆ ਹੈ। ਅਫਰੀਕਾ ਸੈਂਟਰਸ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਹੁਣੇ ਜਿਹੇ ਐਲਾਨ ਕੀਤਾ ਸੀ ਕਿ ਮੰਕੀਪੌਕਸ ਦਾ ਕਹਿਰ ਜਨਤਕ ਸਿਹਤ ਦੀ ਐਮਰਜੈਂਸੀ ਸਥਿਤੀ ਹੈ। ਇਸ ਵਿਚ 500 ਤੋਂ ਵੱਧ ਮੌਤਾਂ ਹੋਈਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Sandeep Kumar

Content Editor

Related News