ਭਾਰਤ ''ਚ ਵੀ ਡਰਾਉਣ ਲੱਗਾ ਮੰਕੀਪਾਕਸ ਵਾਇਰਸ! UP ਦੇ ਸਾਰੇ ਹਸਪਤਾਲਾਂ ''ਚ ਅਲਰਟ ਜਾਰੀ
Saturday, May 28, 2022 - 12:53 PM (IST)
ਨੈਸ਼ਨਲ ਡੈਸਕ- ਦੁਨੀਆ ਭਰ 'ਚ ਕਹਿਰ ਪਾ ਚੁਕੇ ਮੰਕੀਪਾਕਸ ਨੇ ਹੁਣ ਭਾਰਤ ਦੀ ਵੀ ਚਿੰਤਾ ਵਧਾ ਦਿੱਤੀ ਹੈ। ਹਾਲਾਂਕਿ ਹਾਲੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ 'ਚ ਮੰਕੀਪਾਕਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਰਾਜ ਦੇ ਸਾਰੇ ਹਸਪਤਾਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਸਿਹਤ ਵਿਭਾਗ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਹੈ। ਜਾਰੀ ਕੀਤੀ ਗਈ ਐਡਵਾਈਜ਼ਰੀ ਵਿਚ ਇਸ ਬੀਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੈਰਾਨੀਜਨਕ! 40 ਦਿਨ ਦੇ ਬੱਚੇ ਦੇ ਢਿੱਡ 'ਚੋਂ ਮਿਲਿਆ ਭਰੂਣ, ਡਾਕਟਰਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਹਿਦਾਇਤ ਕੀਤੀ ਗਈ ਹੈ ਕਿ ਜੇਕਰ ਬੁਖ਼ਾਰ ਅਤੇ ਸਰੀਰ ’ਤੇ ਧੱਫੜ ਹੋਣ ਤਾਂ ਸਬੰਧਤ ਮਰੀਜ਼ ਦੀ ਸੂਚਨਾ ਮੁੱਖ ਮੈਡੀਕਲ ਅਫ਼ਸਰ ਦੇ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਮੰਕੀਪਾਕਸ ਦੇ ਪੀੜਤਾਂ ਵਿਚ ਇਹ ਲੱਛਣ 2 ਤੋਂ 4 ਹਫ਼ਤਿਆਂ ਤੱਕ ਰਹਿੰਦੇ ਹਨ। ਮਾਹਿਰਾਂ ਅਨੁਸਾਰ ਮੰਕੀਪਾਕਸ ਵਾਇਰਸ ਚਮੜੀ, ਮੂੰਹ, ਅੱਖਾਂ ਅਤੇ ਨੱਕ ਰਾਹੀਂ ਮਨੁੱਖੀ ਸਰੀਰ ਵਿਚ ਦਾਖ਼ਲ ਹੁੰਦਾ ਹੈ ਅਤੇ ਪੂਰੇ ਸਰੀਰ ਨੂੰ ਆਪਣੀ ਲਪੇਟ ਵਿਚ ਲੈ ਲੈਂਦਾ ਹੈ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਹੁਣ ਤੱਕ ਮੰਕੀਪਾਕਸ ਦੇ ਲਗਭਗ 200 ਮਾਮਲਿਆਂ ਦੀ ਹੁਣ ਤੱਕ ਪੁਸ਼ਟੀ ਹੋ ਚੁੱਕੀ ਹੈ। ਦੂਜੇ ਪਾਸੇ, ਭਾਰਤੀ ਪ੍ਰਾਈਵੇਟ ਹੈਲਥ ਡਿਵਾਈਸ ਕੰਪਨੀ ਤ੍ਰਿਵਿਤਰਨ ਹੈਲਥਕੇਅਰ ਨੇ ਸ਼ੁੱਕਰਵਾਰ ਨੂੰ ਮੰਕੀਪਾਕਸ ਯਾਨੀ ਆਰਥੋਪੋਕਸਵਾਇਰਸ ਦਾ ਪਤਾ ਲਗਾਉਣ ਲਈ ਇਕ ਰੀਅਲ-ਟਾਈਮ RT-PCR ਕਿੱਟ ਦੇ ਵਿਕਾਸ ਦਾ ਐਲਾਨ ਕੀਤਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ