ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
Tuesday, Jul 07, 2026 - 08:35 AM (IST)
ਨਵੀਂ ਦਿੱਲੀ/ਜਲੰਧਰ (ਏਜੰਸੀ, ਪੁਨੀਤ) - ਮਾਨਸੂਨ ਨੇ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿਚ ਕਹਿਰ ਵਰ੍ਹਾਇਆ। ਇਸ ਦੌਰਾਨ ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਲੋਕਾਂ ਦੀ ਜਾਨ ਚਲੀ ਗਈ, ਰੇਲ ਅਤੇ ਸੜਕ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਭਾਰੀ ਮੀਂਹ ਦੌਰਾਨ ਕਈ ਥਾਵਾਂ ਤੋਂ ਲੈਂਡਸਲਾਈਡ ਹੋਣ ਅਤੇ ਹੜ੍ਹ ਆਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਓਡਿਸ਼ਾ ਦੇ ਕਈ ਕਸਬੇ ਪਾਣੀ ਭਰ ਜਾਣ ਨਾਲ ਜਲਥਲ ਹੋ ਗਏ, ਜਿਸ ਦੌਰਾਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪੜ੍ਹੋ ਇਹ ਵੀ - ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ
ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਕਈ ਸੂਬਿਆਂ ਵਿਚ ਅਜੇ ਵੀ ਭਾਰੀ ਮੀਂਹ ਜਾਰੀ ਰਹਿਣ ਦਾ ਅੰਦਾਜ਼ਾ ਪ੍ਰਗਟਾਇਆ ਹੈ। ਮਹਾਰਾਸ਼ਟਰ ਦੇ ਪੁਣੇ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਅੱਜ 3 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ-ਚਾਰ ਦਿਨਾਂ ਵਿਚ ਸੂਬੇ ਵਿਚ ਅਜਿਹੀਆਂ ਘਟਨਾਵਾਂ ਵਿਚ ਕੁੱਲ 13 ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ, ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਨੂੰ ਇਕ 14 ਸਾਲਾ ਲੜਕੀ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਪਹਾੜੀ ਤੋਂ ਡਿੱਗੇ ਪੱਥਰ ਦੀ ਲਪੇਟ ਵਿਚ ਆ ਗਈ। IMD ਨੇ ਮੁੰਬਈ, ਠਾਣੇ ਅਤੇ ਰਾਏਗੜ੍ਹ ਲਈ ‘ਰੇਡ ਅਲਰਟ’ ਜਾਰੀ ਕਰਦਿਆਂ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।
ਪੜ੍ਹੋ ਇਹ ਵੀ - ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ ਰਾਹੀਂ ਮਿਲੀ ਧਮਕੀ ਨੇ ਪੁਆ 'ਤੀਆਂ ਭਾਜੜਾਂ
ਦੂਜੇ ਪਾਸੇ ਹਿਮਾਚਲ ਦੇ ਉਪਮੰਡਲ ਰਾਮਪੁਰ ਦੀ ਗ੍ਰਾਮ ਪੰਚਾਇਤ ਨਰੈਣ ਵਿਚ ਐਤਵਾਰ ਰਾਤ ਨੂੰ ਅਚਾਨਕ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਹਲਕਾ ਤੋਂ ਦਰਮਿਆਨਾ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ
ਕਿਸ਼ਤਵਾੜ ’ਚ ਲੈਂਡਸਲਾਈਡ, ਮਲਬੇ ’ਚ ਦੱਬੀਆਂ ਗੱਡੀਆਂ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ 540 ਮੈਗਾਵਾਟ ਦੇ ਕੁਆਰ ਪਾਵਰ ਪ੍ਰਾਜੈਕਟ ਦੇ ਨੇੜੇ ਭਾਰੀ ਮੀਂਹ ਕਾਰਨ ਲੈਂਡਸਲਾਈਡ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਲੈਂਡਸਲਾਈਡਿੰਗ ਕਾਰਨ ਇਲਾਕੇ ਵਿਚ ਖੜ੍ਹੀਆਂ ਕਈ ਗੱਡੀਆਂ ਭਾਰੀ ਮਲਬੇ ਦੇ ਹੇਠਾਂ ਦੱਬੀਆਂ ਗਈਆਂ ਹਨ ਅਤੇ ਕਈ ਵਾਹਨਾਂ ਦਾ ਭਾਰੀ ਨੁਕਸਾਨ ਪੁੱਜਾ ਹੈ। ਵਾਹਨਾਂ ਨੂੰ ਮਲਬੇ ਹੇਠੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
