IMD ਦਾ ਅਲਰਟ: ਅਗਲੇ 6 ਦਿਨ ਮਾਨਸੂਨ ਦਾ ਕਹਿਰ, ਪਵੇਗਾ ਭਾਰੀ ਮੀਂਹ
Sunday, Jul 06, 2025 - 12:34 PM (IST)

ਨੈਸ਼ਨਲ ਡੈਸਕ- ਉੱਤਰ ਭਾਰਤ ਵਿਚ ਇਸ ਸਮੇਂ ਮਾਨਸੂਨ ਕਹਿਰ ਵਰ੍ਹਾ ਰਿਹਾ ਹੈ। ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਹਾੜੀ ਇਲਾਕਿਆਂ ਵਿਚ ਜਿੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਜੇਕਰ ਗੱਲ ਰਾਜਧਾਨੀ ਦਿੱਲੀ ਦੀ ਕੀਤੀ ਜਾਵੇ ਤਾਂ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਮਾਨਸੂਨ ਆਪਣਾ ਪੂਰਾ ਅਸਰ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 6 ਦਿਨਾਂ ਤੱਕ ਦਿੱਲੀ-NCR ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੀਂਹ 12 ਜੁਲਾਈ ਤੱਕ ਜਾਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ- ਮੀਂਹ ਨੇ ਵਧਾਈ ਚਿੰਤਾ; 72 ਲੋਕਾਂ ਦੀ ਮੌਤ, 31 ਲਾਪਤਾ.... 260 ਸੜਕਾਂ ਬੰਦ
ਭਾਰੀ ਮੀਂਹ ਕਾਰਨ ਹੇਠਲੇ ਇਲਾਕਿਆਂ ਵਿਚ ਪਾਣੀ ਭਰਨ ਦੀ ਖ਼ਦਸ਼ਾ ਹੈ। ਦਫਤਰ ਜਾਂ ਸਕੂਲ ਜਾਣ ਵਾਲਿਆਂ ਨੂੰ ਦਿੱਕਤ ਹੋ ਸਕਦੀ ਹੈ। ਮੌਸਮ ਵਿਭਾਗ ਵਲੋਂ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਟ੍ਰੈਫਿਕ 'ਤੇ ਵੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸਾਵਧਾਨੀ ਵਰਤਣ, ਘਰ ਤੋਂ ਬਿਨਾਂ ਜ਼ਰੂਰੀ ਕੰਮ ਦੇ ਨਾ ਨਿਕਲਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਕੁਦਰਤ ਨੇ ਢਾਹਿਆ ਕਹਿਰ ! ਫਟ ਗਿਆ ਬੱਦਲ, ਮਚ ਗਈ ਤਬਾਹੀ (ਵੇਖੋ ਵੀਡੀਓ)
ਹਾਲਾਂਕਿ ਮੀਂਹ ਨੇ ਤਾਪਮਾਨ ਵਿਚ ਗਿਰਾਵਟ ਜ਼ਰੂਰ ਲਿਆਂਦਾ ਹੈ ਪਰ ਵੱਧਦੀ ਨਮੀ ਕਾਰਨ ਚਿਪਚਿਪਾ ਮੌਸਮ ਲੋਕਾਂ ਨੂੰ ਪਰੇਸ਼ਾਨ ਕਰ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮੀਂਹ ਕਾਰਨ ਭਾਵੇਂ ਹੀ ਤਾਪਮਾਨ ਵਿਚ ਗਿਰਾਵਟ ਆਵੇ ਪਰ ਭਾਰੀ ਨਮੀ ਦੇ ਕਾਰਨ ਉਸਮ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਅਗਲੇ 6 ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। 7 ਅਤੇ 8 ਜੁਲਾਈ ਨੂੰ ਤੇਜ਼ ਹਨ੍ਹੇਰੀ ਅਤੇ ਮੀਂਹ ਦਾ ਪੂਰਵ ਅਨੁਮਾਨ ਹੈ, ਜਦਕਿ 9 ਅਤੇ 10 ਜੁਲਾਈ ਨੂੰ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਉੱਥੇ ਹੀ 11 ਅਤੇ 12 ਜੁਲਾਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8