ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
Thursday, Jun 30, 2022 - 04:55 PM (IST)

ਹਰਿਆਣਾ- ਦੱਖਣੀ-ਪੱਛਮੀ ਮਾਨਸੂਨ ਵੀਰਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ’ਚ ਪਹੁੰਚਿਆ। ਜਿਸ ਨਾਲ ਕਈ ਥਾਵਾਂ ’ਤੇ ਜੰਮ ਕੇ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਨੇ 30 ਜੂਨ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਦਸਤਕ ਦਿੱਤੀ।
ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਕੁਝ ਸੜਕਾਂ ’ਤੇ ਕੁਝ ਦੇਰ ਲਈ ਪਾਣੀ ਭਰ ਗਿਆ। ਤੇਜ਼ ਮੀਂਹ ਕਾਰਨ ਕਈ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੰਚਕੂਲਾ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਸੋਨੀਪਤ ਅਤੇ ਯਮੁਨਾਨਗਰ ਸਮੇਤ ਹਰਿਆਣਾ ਦੇ ਕੁਝ ਹਿੱਸਿਆਂ ’ਚ ਵੀ ਭਾਰੀ ਮੀਂਹ ਪਿਆ। ਪੰਜਾਬ ਦੇ ਪਟਿਆਲਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਅਤੇ ਹੁਸ਼ਿਆਰਪੁਰ ’ਚ ਵੀ ਮੀਂਹ ਪਿਆ।