ਗਰਮੀ ਤੋਂ ਮਿਲੇਗੀ ਰਾਹਤ: ਇਸ ਸਾਲ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦੈ ਮਾਨਸੂਨ

05/13/2022 10:51:59 AM

ਨਵੀਂ ਦਿੱਲੀ– ਦੱਖਣੀ ਪੱਛਮੀ ਮਾਨਸੂਨ ਇਸ ਸਾਲ ਨਿਰਧਾਰਤ ਸਮੇਂ ਤੋਂ ਪਹਿਲਾਂ ਦੇਸ਼ ਵਿੱਚ ਆ ਸਕਦਾ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ’ਚ 15 ਮਈ ਨੂੰ ਪਹਿਲੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੱਖਣੀ-ਪੱਛਮੀ ਮਾਨਸੂਨ ਦੇ 15 ਮਈ ਦੇ ਆਸਪਾਸ ਦੱਖਣੀ ਅੰਡੇਮਾਨ ਸਾਗਰ ਅਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ– ਬਾਰਾਤ ’ਚ DJ ’ਤੇ ਡਾਂਸ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਨੱਚਦੇ-ਨੱਚਦੇ ਆ ਗਈ ਮੌਤ

ਮੌਸਮ ਵਿਗਿਆਨੀਆਂ ਅਨੁਸਾਰ ਵਿਸਤ੍ਰਿਤ ਪੇਸ਼ਗੀ ਅਨੁਮਾਨਾਂ ਨੇ ਮਾਨਸੂਨ ਦੀ ਸ਼ੁਰੂਆਤ ਲਈ ਢੁਕਵੇਂ ਹਾਲਾਤ ਦਾ ਸੰਕੇਤ ਦਿੱਤਾ ਹੈ । ਇਹ ਪਹਿਲਾਂ ਕੇਰਲ ਅਤੇ ਫਿਰ ਉੱਤਰ ਵੱਲ ਵਧੇਗਾ। ਸਮੇ ਤੋਂ ਪਹਿਲਾਂ ਮਾਨਸੂਨ ਦੇਸ਼ ਦੇ ਵਧੇਰੇ ਹਿੱਸਿਆਂ ਵਿੱਚ ਲੋਕਾਂ ਨੂੰ ਰਾਹਤ ਦੇਵੇਗਾ, ਜੋ ਪਿਛਲੇ ਇੱਕ ਪੰਦਰਵਾੜੇ ਤੋਂ ਵੱਧ ਸਮੇਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ– ਨਾਬਾਲਿਗ ਨਿਕਲਿਆ 8 ਮਹੀਨਿਆਂ ਦੇ ਬੱਚੇ ਦਾ ਕਾਤਲ, ਇਸ ਕਾਰਨ ਕੀਤਾ ਸੀ ਕਤਲ

ਆਮ ਤੌਰ ’ਤੇ 1 ਜੂਨ ਨੂੰ ਕੇਰਲ ’ਚ ਪਹੁੰਚਦਾ ਹੈ ਮਾਨਸੂਨ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਮ ਤੌਰ ’ਤੇ ਮਾਨਸੂਨ 1 ਜੂਨ ਨੂੰ ਕੇਰਲ ’ਚ ਪਹੁੰਚਦਾ ਹੈ ਪਰ ਇਸ ਵਾਰ ਇਹ ਜਲਦੀ ਪਹੁੰਚ ਸਕਦਾ ਹੈ। ਅਗਲੇ 5 ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 14 ਤੋਂ 16 ਮਈ ਤੱਕ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 15 ਅਤੇ 16 ਮਈ ਨੂੰ ਦੱਖਣੀ ਅੰਡੇਮਾਨ ਸਾਗਰ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ– ਜੀਓ ਦਾ ਸਭ ਤੋਂ ਸਸਤਾ ਰੀਚਾਰਜ, ਸਿਰਫ਼ 10 ਰੁਪਏ ’ਚ ਮਿਲਣਗੇ ਇਹ ਫਾਇਦੇ


Rakesh

Content Editor

Related News