ਮਾਨਸੂਨ ਸੈਸ਼ਨ 'ਚ ਪੰਜਾਬ ਦੇ 6 ਸਾਂਸਦਾਂ ਦੀ 100 ਫ਼ੀਸਦੀ ਰਹੀ ਹਾਜ਼ਰੀ, ਸੰਨੀ ਦਿਓਲ ਰਹੇ ਗੈਰ-ਹਾਜ਼ਰ

Monday, Aug 14, 2023 - 01:41 PM (IST)

ਮਾਨਸੂਨ ਸੈਸ਼ਨ 'ਚ ਪੰਜਾਬ ਦੇ 6 ਸਾਂਸਦਾਂ ਦੀ 100 ਫ਼ੀਸਦੀ ਰਹੀ ਹਾਜ਼ਰੀ, ਸੰਨੀ ਦਿਓਲ ਰਹੇ ਗੈਰ-ਹਾਜ਼ਰ

ਨਵੀਂ ਦਿੱਲੀ- ਸ਼ੁੱਕਰਵਾਰ ਨੂੰ ਖ਼ਤਮ ਹੋਏ ਮਾਨਸੂਨ ਸੈਸ਼ਨ 'ਚ ਪੰਜਾਬ ਦੇ ਕੁੱਲ 20 ਸੰਸਦ ਮੈਂਬਰਾਂ 'ਚੋਂ 6 ਮੈਂਬਰਾਂ ਦੀ 100 ਫ਼ੀਸਦੀ ਹਾਜ਼ਰੀ ਦਰਜ ਕੀਤੀ ਗਈ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਫਤਿਹਗੜ੍ਹ  ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ, ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਨਾਮਜ਼ਦ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ 100 ਫੀਸਦੀ ਹਾਜ਼ਰੀ ਦਰਜ ਕੀਤੀ।

ਇਹ ਵੀ ਪੜ੍ਹੋ 1947 ਦੀ ਵੰਡ ਨੇ ਦਿਲਾਂ ਅਤੇ ਜਜ਼ਬਾਤਾਂ ਦੇ ਵੀ ਟੋਟੇ ਕਰ ਦਿੱਤੇ, ਵੇਖੋ ਬਟਵਾਰੇ ਦਾ ਦਰਦ ਤਸਵੀਰਾਂ ਦੀ ਜ਼ੁਬਾਨੀ

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਇਕ ਦਿਨ ਲਈ ਵੀ ਸਦਨ ਵਿਚ ਹਾਜ਼ਰ ਨਹੀਂ ਹੋਏ। ਇਹ ਪਹਿਲੀ ਵਾਰ ਨਹੀਂ ਹੈ ਕਿ ਭਾਜਪਾ ਸੰਸਦ ਮੈਂਬਰ ਦਿਓਲ ਨੇ ਕਿਸੇ ਸੈਸ਼ਨ ਦੌਰਾਨ ਜ਼ੀਰੋ ਹਾਜ਼ਰੀ ਦਰਜ ਕੀਤੀ ਹੈ। 2019 ਤੱਕ ਜਦੋਂ ਉਹ ਸੰਸਦ ਮੈਂਬਰ ਚੁਣੇ ਗਏ ਸਨ ਤਾਂ ਉਨ੍ਹਾਂ ਨੇ ਚਾਰ ਸੈਸ਼ਨਾਂ ਵਿਚ ਜ਼ੀਰੋ ਹਾਜ਼ਰੀ ਦਰਜ ਕੀਤੀ ਸੀ ਅਤੇ ਹੁਣ ਤੱਕ ਕੁੱਲ ਹਾਜ਼ਰੀ 19 ਫ਼ੀਸਦੀ ਰਹੀ ਹੈ। ਜਦੋਂ ਤੋਂ ਉਹ ਸੰਸਦ ਮੈਂਬਰ ਚੁਣੇ ਗਏ ਸਨ, ਉਦੋਂ ਤੋਂ ਉਨ੍ਹਾਂ ਨੇ ਹੇਠਲੇ ਸਦਨ ਵਿਚ ਸਿਰਫ਼ ਇਕ ਸਵਾਲ ਪੁੱਛਿਆ ਸੀ। ਉਹ ਕਿਸੇ ਵੀ ਬਹਿਸ 'ਚ ਹਿੱਸਾ ਨਹੀਂ ਲੈ ਸਕੇ।

ਇਹ ਵੀ ਪੜ੍ਹੋ-  ਹਿਮਾਚਲ 'ਚ ਆਸਮਾਨ ਤੋਂ ਵਰ੍ਹ ਰਹੀ ਆਫ਼ਤ, ਬੱਦਲ ਫਟਣ ਨਾਲ 7 ਲੋਕਾਂ ਦੀ ਮੌਤ

ਫਿਰੋਜ਼ਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ 16 ਦਿਨਾਂ ਦੇ ਸੈਸ਼ਨ ਦੇ ਸਿਰਫ਼ 3 ਦਿਨ ਸਦਨ 'ਚ ਹਾਜ਼ਰ ਹੋਏ। ਬਾਦਲ ਦਫ਼ਤਰ ਨੇ ਕਿਹਾ ਕਿ ਉਹ (ਬਾਦਲ) ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਚ ਰੁੱਝੇ ਹੋਏ ਹਨ ਜਿਸ ਕਾਰਨ ਉਹ ਸਦਨ ਵਿਚ ਹਾਜ਼ਰ ਨਹੀਂ ਹੋ ਸਕੇ। ਇਸ ਸੈਸ਼ਨ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ 56 ਫੀਸਦੀ ਰਹੀ। ਰਾਜ ਸਭਾ 'ਚ 'ਆਪ' ਵਲੋਂ ਨਾਮਜ਼ਦ ਸਾਰੇ 7 ਸੰਸਦ ਮੈਂਬਰਾਂ ਨੇ 70 ਫ਼ੀਸਦੀ ਤੋਂ ਵੱਧ ਹਾਜ਼ਰੀ ਦਰਜ ਕੀਤੀ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਹਰਭਜਨ ਸਿੰਘ, ਜਿਸ ਨੇ ਪਿਛਲੇ ਬਜਟ ਸੈਸ਼ਨ 'ਚ ਜ਼ੀਰੋ ਹਾਜ਼ਰੀ ਦਰਜ ਕੀਤੀ ਸੀ, ਨੇ 13 ਦਿਨਾਂ ਤੱਕ ਮਾਨਸੂਨ ਸੈਸ਼ਨ 'ਚ ਹਿੱਸਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News