ਮਾਨਸੂਨ ਸੈਸ਼ਨ 2025 : ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
Tuesday, Jul 22, 2025 - 11:20 AM (IST)

ਨਵੀਂ ਦਿੱਲੀ: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵਿਰੋਧੀ ਧਿਰ ਨੇ ਲੋਕ ਸਭਾ 'ਚ ਹੰਗਾਮਾ ਕੀਤਾ, ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ। ਪਹਿਲਗਾਮ ਤੇ ਆਪ੍ਰੇਸ਼ਨ ਸਿੰਦੂਰ 'ਤੇ ਵੀ ਅੱਜ ਰਾਜ ਸਭਾ-ਲੋਕ ਸਭਾ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਸੋਮਵਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਸੀ।
ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਨਾਲ ਭਰਿਆ ਰਿਹਾ। ਮੰਗਲਵਾਰ ਸਵੇਰੇ ਰਾਜ ਸਭਾ ਅਤੇ ਲੋਕ ਸਭਾ ਦੋਵੇਂ ਸਦਨਾਂ ਦੀ ਕਾਰਵਾਈ 12 ਵਜੇ ਤਕ ਲਈ ਠੱਪ ਕਰ ਦਿੱਤੀ ਗਈ। ਪਹਿਲੇ ਦਿਨ ਵੀ ਇਹ ਦੋਵੇਂ ਮਸਲੇ ਛਾਏ ਰਹੇ ਸਨ ਅਤੇ ਲੋਕ ਸਭਾ ਚਾਰ ਵਾਰੀ ਠੱਪ ਹੋਈ। ਦੂਜੇ ਦਿਨ ਦੀ ਸ਼ੁਰੂਆਤ ਤੋਂ ਪਹਿਲਾਂ ਸੰਸਦ ਭਵਨ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨਾਲ ਮੀਟਿੰਗ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8