Monsoon Session 2025 Live: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਰੋਧੀ ਧਿਰ ਨੇ ਕੀਤੀ ਨਾਅਰੇਬਾਜ਼ੀ
Monday, Jul 21, 2025 - 11:18 AM (IST)

ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ 2025 ਅੱਜ ਤੋਂ ਸ਼ੁਰੂ ਹੋ ਗਿਆ। ਇਸ ਮੌਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਹਨ। ਸੈਸ਼ਨ ਦੀ ਅਗਵਾਈ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤੀ ਜਾ ਰਹੀ ਹੈ। ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਲੋਕਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ - ਵਿਆਹ ਮੌਕੇ ਲਾੜੀ ਨੇ ਕੀਤਾ ਕੁਝ ਅਜਿਹਾ, ਮਹਿਮਾਨਾਂ ਦੇ ਉੱਡ ਗਏ ਰੰਗ, ਵਾਇਰਲ ਹੋ ਗਈ ਵੀਡੀਓ
ਦੱਸ ਦੇਈਏ ਕਿ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਸੰਸਦ ਦਾ ਮਾਨਸੂਨ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਹੋਣ ਦੀ ਉਮੀਦ ਹੈ। ਸੈਸ਼ ਦੌਰਾਨ ਵਿਰੋਧੀ ਧਿਰ ਵਲੋਂ ਪਹਿਲਗਾਮ ਹਮਲਾ, ਆਪ੍ਰੇਸ਼ਨ ਸਿੰਦੂਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਚੋਲਗੀ ਦੇ ਦਾਅਵਿਆਂ, ਬਿਹਾਰ, ਮਣੀਪੁਰ, ਚੀਨ ਵਿੱਚ ਵੋਟਰ ਸੂਚੀ ਦੀ ਤੀਬਰ ਸੋਧ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8