ਮਾਨਸੂਨ ਸੈਸ਼ਨ ''ਚ ਆ ਸਕਦਾ ਹੈ ਇਨਕਮ ਟੈਕਸ ਬਿੱਲ : ਨਿਰਮਲਾ ਸੀਤਾਰਮਨ

Tuesday, Mar 25, 2025 - 02:43 PM (IST)

ਮਾਨਸੂਨ ਸੈਸ਼ਨ ''ਚ ਆ ਸਕਦਾ ਹੈ ਇਨਕਮ ਟੈਕਸ ਬਿੱਲ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਮਰਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਨਵਾਂ ਇਨਕਮ ਟੈਕਸ ਬਿੱਲ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ 'ਚ ਚਰਚਾ ਲਈ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਸਦਨ 'ਚ ਵਿੱਤ ਬਿੱਲ, 2025 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਇਹ ਟਿੱਪਣੀ ਕੀਤੀ। ਸੀਤਾਰਮਨ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ 'ਇਨਕਮ ਟੈਕਸ ਬਿੱਲ, 2025' 'ਤੇ ਚੋਣ ਕਮੇਟੀ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਬਿੱਲ ਨੂੰ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ 'ਚ ਚਰਚਾ ਲਈ ਲਿਆਂਦਾ ਜਾ ਸਕਦਾ ਹੈ। ਵਿੱਤ ਮੰਤਰੀ ਨੇ 13 ਫਰਵਰੀ ਨੂੰ ਲੋਕ ਸਭਾ 'ਚ ਇਨਕਮ ਟੈਕਸ ਬਿੱਲ, 2025 ਪੇਸ਼ ਕੀਤਾ ਸੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਇਸ ਨੂੰ ਸਦਨ ਦੀ ਚੋਣ ਕਮੇਟੀ ਨੂੰ ਭੇਜਣ ਦੀ ਬੇਨਤੀ ਕੀਤੀ ਸੀ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਬਿੱਲ 'ਤੇ ਵਿਚਾਰ ਕਰਨ ਲਈ 14 ਫਰਵਰੀ ਨੂੰ 31 ਮੈਂਬਰੀ ਚੋਣ ਕਮੇਟੀ ਦਾ ਗਠਨ ਕੀਤਾ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਬੈਜਯੰਤ ਪਾਂਡਾ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਬਿੱਲ ਜੋ ਕਿ ਇਨਕਮ ਟੈਕਸ ਐਕਟ, 1961 ਦੀ ਥਾਂ ਲਵੇਗਾ, ਦਾ ਉਦੇਸ਼ ਭਾਰਤ ਦੀ ਟੈਕਸ ਪ੍ਰਣਾਲੀ ਨੂੰ ਸਰਲ ਅਤੇ ਆਧੁਨਿਕ ਬਣਾਉਣਾ ਹੈ। ਇਹ ਕਾਨੂੰਨੀ ਭਾਸ਼ਾ ਨੂੰ ਵੀ ਸਰਲ ਬਣਾਏਗਾ, ਤਾਂ ਜੋ ਟੈਕਸਦਾਤਾ ਪ੍ਰਬੰਧਾਂ ਨੂੰ ਆਸਾਨੀ ਨਾਲ ਸਮਝ ਸਕਣ। ਬਿੱਲ ਦੇ ਤਹਿਤ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਇਸ ਦੀ ਬਜਾਏ, ਬਿੱਲ ਟੈਕਸ ਕਾਨੂੰਨਾਂ ਨੂੰ ਸਰਲ ਬਣਾਉਣ, ਕਾਨੂੰਨੀ ਪੇਚੀਦਗੀਆਂ ਨੂੰ ਘਟਾਉਣ ਅਤੇ ਟੈਕਸਦਾਤਾਵਾਂ ਲਈ ਪਾਲਣਾ ਨੂੰ ਆਸਾਨ ਬਣਾਉਣ 'ਤੇ ਧਿਆਨ ਕੇਂਦ੍ਰਿਤ ਕਰੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News