ਮਾਨਸੂਨ ਸੈਸ਼ਨ ਦਾ 5ਵਾਂ ਦਿਨ : ਲੋਕ ਸਭਾ ''ਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ, ਕਾਰਵਾਈ 2 ਵਜੇ ਤੱਕ ਮੁਲਤਵੀ
Friday, Jul 25, 2025 - 11:21 AM (IST)

ਨਵੀਂ ਦਿੱਲੀ : ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਵਿਰੋਧੀ ਧਿਰ ਵੱਲੋਂ ਅੱਜ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਰੱਖਣ ਦੀ ਸੰਭਾਵਨਾ ਹੈ। ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਲੋਕ ਸਭਾ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਰਹੀ ਹੈ। ਬਿਹਾਰ ਵਿੱਚ ਵੋਟਰ ਸੂਚੀ ਦੇ ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਅੱਜ ਵੀ ਹੰਗਾਮਾ ਕਰ ਰਹੇ ਹਨ। ਉਹ ਸੰਸਦ ਵਿਚ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਸਬੰਧ ਵਿਚ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਸਪੀਕਰ ਨੇ ਕਿਹਾ ਕਿ ਵਿਰੋਧ ਧਿਰ ਦੇ ਲੋਕ ਕਾਰਵਾਈ ਚੱਲ਼ਣ ਹੀ ਨਹੀਂ ਦੇਣਾ ਚਾਹੁੰਦੇ, ਜਿਸ ਕਾਰਨ ਉਹ ਅਜਿਹਾ ਕਰ ਰਹੇ ਹਨ।
ਇਹ ਵੀ ਪੜ੍ਹੋ - ਜੰਮੀ ਦੋ ਸਿਰਾਂ ਵਾਲੀ ਅਨੌਖੀ ਕੁੜੀ, ਦੇਖ ਡਾਕਟਰਾਂ ਦੇ ਉੱਡੇ ਹੋਸ਼