ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਅਗਸਤ ਤੋਂ
Thursday, Jul 14, 2022 - 06:00 PM (IST)

ਸ਼ਿਮਲਾ– ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਅਗਸਤ ਤੋਂ ਸ਼ੁਰੂ ਹੋਵੇਗਾ ਅਤੇ 13 ਅਗਸਤ ਤੱਕ ਚਲੇਗਾ। ਇਕ ਅਧਿਕਾਰਤ ਬੁਲਾਰੇ ਨੇ ਵੀਰਵਾਰ ਯਾਨੀ ਕਿ ਅੱਜ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ’ਚ ਹੋਈ ਸੂਬਾਈ ਕੈਬਨਿਟ ’ਚ ਇਸ ਮੁੱਦੇ ’ਤੇ ਫ਼ੈਸਲਾ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪ੍ਰਦੇਸ਼ ਦੇ ਰਾਜਪਾਲ ਨਾਲ ਸੂਬਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਤੋਂ 13 ਅਗਸਤ ਤੱਕ 4 ਬੈਠਕਾਂ ’ਚ ਬੁਲਾਉਣ ਦੀ ਸਿਫਾਰਿਸ਼ ਕਰਨ ਦਾ ਫ਼ੈਸਲਾ ਕੀਤਾ ਹੈ।