ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 18 ਸਤੰਬਰ ਤੋਂ ਆਯੋਜਿਤ ਕੀਤਾ ਜਾਵੇਗਾ
Monday, Aug 28, 2023 - 05:45 PM (IST)
ਸ਼ਿਮਲਾ (ਭਾਸ਼ਾ)- ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ 7 ਦਿਨਾ ਮਾਨਸੂਨ ਸੈਸ਼ਨ 18 ਤੋਂ 25 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ। ਸੁੱਖੂ ਨੇ ਕਿਹਾ ਕਿ ਰਾਜ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਪੈਦਾ ਹੋਏ ਸੰਕਟ ਨਾਲ ਮਾਨਸੂਨ ਸੈਸ਼ 'ਚ ਦੇਰੀ ਹੋਈ, ਕਿਉਂਕਿ ਮੁਰੰਮਤ ਅਤੇ ਰਾਹਤ ਕੰਮ ਸਰਕਾਰ ਦੀ ਸਰਵਉੱਚ ਪਹਿਲ ਹੈ। ਸੁੱਖੂ ਨੇ ਸੋਮਵਾਰ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ 'ਚ ਆਈ ਭਾਰੀ ਮੀਂਹ, ਹੜ੍ਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਬਰੇ ਜਾਣੂੰ ਕਰਵਾਇਆ।
ਇਹ ਵੀ ਪੜ੍ਹੋ : ਮਾਪਿਆਂ ਨੇ ਕੁਆਰੀ ਗਰਭਵਤੀ ਧੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਫਿਰ ਨਦੀ 'ਚ ਸੁੱਟੀ ਲਾਸ਼
ਉਨ੍ਹਾਂ ਨੇ ਰਾਜਪਾਲ ਨੂੰ ਪ੍ਰਭਾਵਿਤ ਖੇਤਰਾਂ 'ਚ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕੰਮਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਸੁੱਖੂ ਨੇ ਕਿਹਾ ਕਿ ਰਾਜਪਾਲ ਨੇ ਆਪਣੇ ਮਹੱਤਵਪੂਰਨ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਪਹਿਲੇ ਕਿਹਾ ਸੀ ਕਿ ਮਾਨਸੂਨ ਦੌਰਾਨ ਰਾਜ ਨੂੰ 12 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਰਾਜ ਐਮਰਜੈਂਸੀ ਮੁਹਿੰਮ ਕੇਂਦਰ ਅਨੁਸਾਰ, ਹਿਮਾਚਲ ਪ੍ਰਦੇਸ਼ 'ਚ 24 ਜੂਨ ਨੂੰ ਮਾਨਸੂਨ ਆਉਣ ਦੇ ਬਾਅਦ ਤੋਂ ਮੀਂਹ ਨਾਲ ਸੰਬੰਧਤ ਘਟਨਾਵਾਂ 'ਚ ਹੁਣ ਤੱਕ 251 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 38 ਲੋਕ ਲਾਪਤਾ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8