ਸੰਸਦ ਦੇ ਮਾਨਸੂਨ ਸੈਸ਼ਨ ਦੀ ਤਾਰੀਖ਼ ਤੈਅ, 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗੀ ਕਾਰਵਾਈ
Wednesday, Jun 04, 2025 - 02:42 PM (IST)

ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਨ੍ਹਾਂ ਤਰੀਕਾਂ ਦੀ ਸਿਫ਼ਾਰਸ਼ ਕੀਤੀ ਹੈ। ਦੱਸ ਦੇਈਏ ਕਿ ਰਿਜਿਜੂ ਨੇ ਮਾਨਸੂਨ ਸੈਸ਼ਨ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ, ਜਦੋਂ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਤੋਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ
ਵਿਰੋਧੀ ਧਿਰ ਦੀ ਇਸ ਮੰਗ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਿਜਿਜੂ ਨੇ ਕਿਹਾ ਕਿ ਨਿਯਮਾਂ ਅਨੁਸਾਰ ਮਾਨਸੂਨ ਸੈਸ਼ਨ ਵਿੱਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਰਿਜਿਜੂ ਨੇ ਕਿਹਾ ਕਿ ਸੈਸ਼ਨ ਦੌਰਾਨ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ, ਹਰ ਸੈਸ਼ਨ ਖ਼ਾਸ ਹੁੰਦਾ ਹੈ ਅਤੇ ਅਸੀਂ ਆਪ੍ਰੇਸ਼ਨ ਸਿੰਦੂਰ ਸਮੇਤ ਸਾਰੇ ਮੁੱਦਿਆਂ 'ਤੇ ਚਰਚਾ ਕਰਾਂਗੇ। ਉਨ੍ਹਾਂ ਅੱਗੇ ਕਿਹਾ, ਸਰਕਾਰ ਚਾਹੁੰਦੀ ਹੈ ਕਿ ਸਾਰਿਆਂ ਨੂੰ ਨਾਲ ਲਿਆ ਜਾਵੇ - ਅਸੀਂ ਵਿਰੋਧੀ ਧਿਰ ਨਾਲ ਸੰਪਰਕ ਕੀਤਾ ਹੈ ਅਤੇ ਉਮੀਦ ਕਰਦੇ ਹਾਂ ਕਿ ਸਾਰੇ ਇੱਕਜੁੱਟ ਸਟੈਂਡ ਲੈਣਗੇ।
ਇਹ ਵੀ ਪੜ੍ਹੋ : ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ ਭਵਿੱਖਬਾਣੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।