ਮਾਨਸੂਨ ਸੈਸ਼ਨ: PM ਮੋਦੀ ਦੀ ਵਿਰੋਧੀ ਧਿਰ ਨੂੰ ਅਪੀਲ- ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਦਿਓ ਜਵਾਬ ਦਾ ਮੌਕਾ

Monday, Jul 19, 2021 - 11:15 AM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਕਿਹਾ ਕਿ ਸਰਕਾਰ ਸੰਸਦ ਵਿਚ ਵਿਰੋਧੀ ਧਿਰ ਦੇ ਅਤੇ ਜਨਤਾ ਦੇ ਹਰ ਤਿੱਖੇ ਸਵਾਲ ਦਾ ਜਵਾਬ ਦੇਣ ਨੂੰ ਤਿਆਰ ਹੈ ਪਰ ਵਿਰੋਧੀ ਧਿਰ ਨੂੰ ਵੀ ਸਦਨ ’ਚ ਸ਼ਾਂਤੀ ਵਾਲਾ ਮਾਹੌਲ ਬਣਾਉਣਾ ਹੋਵੇਗਾ। ਪ੍ਰਧਾਨ ਮੰਤਰੀ ਨੇ ਸਦਨ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਸੰਸਦ ਭਵਨ ਕੰਪਲੈਕਸ ਵਿਚ ਮੀਡੀਆ ਸਾਹਮਣੇ ਦਿੱਤੇ ਬਿਆਨ ’ਚ ਸਦਨ ਵਿਚ ਸੁਚਾਰੂ ਢੰਗ ਨਾਲ ਕੰਮਕਾਜ ਹੋਣ ਦੀ ਉਮੀਦ ਜਤਾਈ ਹੈ। 

ਇਹ ਵੀ ਪੜ੍ਹੋ: ਮਾਨਸੂਨ ਸੈਸ਼ਨ ’ਚ ਕੁੱਲ 31 ਬਿੱਲ ਪਾਸ ਕਰਵਾਏਗੀ ਮੋਦੀ ਸਰਕਾਰ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦਨ ਵਿਚ ਇਹ ਸੈਸ਼ਨ ਨਤੀਜਾਕਾਰੀ ਹੋਵੇ, ਸਾਰਥਕ ਚਰਚਾ ਲਈ ਸਮਰਪਿਤ ਹੋਵੇ, ਦੇਸ਼ ਦੀ ਜਨਤਾ ਜੋ ਜਵਾਬ ਚਾਹੁੰਦੀ ਹੈ, ਉਹ ਜਵਾਬ ਦੇਣ ਦੀ ਸਰਕਾਰ ਦੀ ਪੂਰੀ ਤਿਆਰੀ ਹੈ। ਸਾਰੇ ਵਿਰੋਧੀ ਧਿਰ ਦੇ ਆਗੂਆਂ ਨੂੰ ਅਪੀਲ ਹੈ ਕਿ ਤਿੱਖੇ ਸਵਾਲ ਪੁੱਛੋ ਪਰ ਸਦਨ ’ਚ ਸ਼ਾਂਤ ਮਾਹੌਲ ਬਣਾ ਕੇ ਰੱਖੋ, ਜਿਸ ਨਾਲ ਸਰਕਾਰ ਨੂੰ ਜਵਾਬ ਦੇਣ ਦਾ ਮੌਕਾ ਮਿਲੇ। ਇਸ ਨਾਲ ਜਨਤਾ ਜਨਾਰਦਨ ਤੱਕ ਸੱਚ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਇਸ ਨਾਲ ਜਨਤਾ ਦਾ ਭਰੋਸਾ ਵਧਦਾ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ ਅੱਜ ਯਾਨੀ ਕਿ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 13 ਅਗਸਤ ਤੱਕ ਚਲੇਗਾ। ਇਸ ਸੈਸ਼ਨ ’ਚ ਮੋਦੀ ਸਰਕਾਰ 31 ਬਿੱਲ ਪਾਸ ਕਰਵਾਏਗੀ।

ਇਹ ਵੀ ਪੜ੍ਹੋ: ਸੰਸਦ ’ਚ PM ਮੋਦੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਪ੍ਰਧਾਨ ਮੰਤਰੀ ਨੇ ਦੋਹਾਂ ਸਦਨਾਂ ਦੇ ਨੇਤਾਵਾਂ ਨੂੰ ਮੰਗਲਵਾਰ ਦੀ ਸ਼ਾਮ ਨੂੰ ਕੁਝ ਸਮਾਂ ਕੱਢਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਮਹਾਮਾਰੀ ਦੇ ਸਬੰਧ ਵਿਚ ਵਿਸਥਾਰਪੂਰਵਕ ਜਾਣਕਾਰੀ ਉਨ੍ਹਾਂ ਨੂੰ ਵੀ ਦੇਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਨੇ ਟੀਕਾ ਲਗਵਾਉਣ ਵਾਲਿਆਂ ਨੂੰ ‘ਬਾਹੂਬਲੀ’ ਕਰਾਰ ਦਿੱਤਾ ਅਤੇ ਕਿਹਾ ਕਿ ਦੇਸ਼ ’ਚ ਹੁਣ ਤੱਕ 40 ਕਰੋੜ ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਾ ਹੈ। ਅੱਗੇ ਵੀ ਟੀਕਾਕਰਨ ਦਾ ਸਿਲਸਿਲਾ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਅਜਿਹੀ ਮਹਾਮਾਰੀ ਹੈ, ਜਿਸ ਨੇ ਪੂਰੀ ਦੁਨੀਆ ਨੂੰ ਲਪੇਟ ’ਚ ਲਿਆ ਹੈ। ਸਾਰਥਕ ਚਰਚਾ ਨਾਲ ਸੰਸਦ ਮੈਂਬਰਾਂ ਦੇ ਕਈ ਸਾਰੇ ਸੁਝਾਅ ਮਿਲਣਗੇ ਅਤੇ ਇਸ ਮਹਾਮਾਰੀ ਖ਼ਿਲਾਫ਼ ਲੜਾਈ ਵਿਚ ਬਹੁਤ ਨਵਾਂਪਨ ਵੀ ਆ ਸਕਦਾ ਹੈ।


Tanu

Content Editor

Related News