ਮਾਨਸੂਨ ਨੇ ਫਿਰ ਫੜ੍ਹੀ ਰਫ਼ਤਾਰ, 25 ਅਗਸਤ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ
Saturday, Aug 24, 2024 - 12:40 PM (IST)
ਹਿਮਾਚਲ : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਆਪਣੀ ਰਫ਼ਤਾਰ ਫੜਨ ਜਾ ਰਿਹਾ ਹੈ। ਦੱਸ ਦੇਈਏ ਕਿ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਰ ਹੁਣ ਮੌਸਮ ਵਿਭਾਗ ਅਨੁਸਾਰ 25 ਅਗਸਤ ਦੀ ਰਾਤ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼
ਮੌਸਮ ਵਿਗਿਆਨ ਕੇਂਦਰ ਦੇ ਅਨੁਮਾਨ ਮੁਤਾਬਕ 25 ਅਗਸਤ ਦੀ ਦੇਰ ਰਾਤ ਤੋਂ ਸੂਬੇ ਵਿੱਚ ਮਾਨਸੂਨ ਮੁੜ ਸਰਗਰਮ ਹੋ ਸਕਦਾ ਹੈ। ਨਤੀਜੇ ਵਜੋਂ ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਹੋਰ ਹਿੱਸਿਆਂ 'ਚ ਸ਼ਨੀਵਾਰ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।
ਇਹ ਵੀ ਪੜ੍ਹੋ - 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8