ਮਾਨਸੂਨ ਹੁਣ ਫੜੇਗਾ ਰਫ਼ਤਾਰ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
Wednesday, Jul 17, 2024 - 01:55 PM (IST)
ਦੇਹਰਾਦੂਨ- ਦੇਸ਼ ਦੇ ਕਈ ਸੂਬੇ 'ਚ ਇਸ ਸਮੇਂ ਜਿੱਥੇ ਮੋਹਲੇਧਾਰ ਮੀਂਹ ਪੈ ਰਿਹਾ ਹੈ, ਉੱਥੇ ਹੀ ਕਈ ਸੂਬੇ ਅਜਿਹੇ ਵੀ ਹਨ, ਜਿੱਥੇ ਲੋਕ ਗਰਮੀ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ। ਪਰ ਮੌਸਮ ਵਿਭਾਗ ਨੇ ਵੱਡੀ ਅਪਡੇਟ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰਾਖੰਡ ਵਿਚ ਮਾਨਸੂਨ ਰਫ਼ਤਾਰ ਫੜਨ ਵਾਲਾ ਹੈ। ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। 13 ਵਿਚੋਂ 9 ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੁਣ ਇਸ ਸੂਬੇ 'ਚ ਔਰਤਾਂ ਨੂੰ ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ, 15 ਅਗਸਤ ਤੋਂ ਹੋਵੇਗੀ ਸ਼ੁਰੂ
ਦੇਹਰਾਦੂਨ ਸਮੇਤ ਹੋਰ ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਡਾਇਰੈਕਟਰ ਡਾ. ਬਿਕਰਮ ਸਿੰਘ ਨੇ ਦੱਸਿਆ ਕਿ ਦੇਹਰਾਦੂਨ, ਉੱਤਰਾਕਾਸ਼ੀ, ਟਿਹਰੀ, ਰੁਦਰਪ੍ਰਯਾਗ, ਚਮੋਲੀ ਅਤੇ ਨੈਨੀਤਾਲ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿਚ ਵਿਭਾਗ ਨੇ ਉੱਤਰਾਖੰਡ ਆਉਣ ਵਾਲੇ ਤੀਰਥ ਯਾਤਰੀਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਪੁਲਸ ਪ੍ਰਸ਼ਾਸਨ ਵੀ ਅਲਰਟ ਮੋੜ 'ਤੇ ਆ ਗਿਆ ਹੈ।
ਇਹ ਵੀ ਪੜ੍ਹੋ- ਕੇਦਾਰਨਾਥ ਧਾਮ 'ਚ ਹੋਇਆ ਵੱਡਾ ਘਪਲਾ, ਗਾਇਬ ਹੋਇਆ 228 ਕਿਲੋ ਸੋਨਾ
ਦਰਅਸਲ ਮੌਸਮ ਵਿਭਾਗ ਨੇ ਉੱਤਰਾਖੰਡ ਦੇ 13 ਜ਼ਿਲ੍ਹਿਆਂ ਵਿਚੋਂ 9 ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅਜਿਹੇ ਵਿਚ ਲੋਕਾਂ ਨੂੰ ਅਪੀਲ ਹੈ ਕਿ ਪਹਾੜੀ ਜ਼ਿਲ੍ਹਿਆਂ ਵਿਚ ਸਫ਼ਰ ਦੌਰਾਨ ਉਹ ਚੌਕਸ ਰਹਿਣ। ਦਰਅਸਲ ਮੀਂਹ ਵਿਚ ਅਕਸਰ ਜ਼ਮੀਨ ਖਿਸਕਣ ਮਗਰੋਂ ਸੜਕਾਂ ਬੰਦ ਹੋ ਜਾਂਦੀਆਂ ਹਨ, ਜਿਸ ਦੀ ਵਜ੍ਹਾ ਤੋਂ ਲੋਕ ਫਸ ਜਾਂਦੇ ਹਨ। ਮੀਂਹ ਦੇ ਅਲਰਟ ਮਗਰੋਂ ਪੁਲਸ ਨੇ ਲੋਕਾਂ ਨੂੰ ਨਦੀਆਂ ਅਤੇ ਤੱਟੀ ਇਲਾਕਿਆਂ ਕੋਲ ਨਾ ਜਾਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8